ਉਮਰ ਅਬਦੁੱਲਾ ਨੇ ਬਡਗਾਮ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Thursday, Sep 05, 2024 - 04:25 PM (IST)

ਸ਼੍ਰੀਨਗਰ (ਭਾਸ਼ਾ)- ਨੈਸ਼ਨਲ ਕਾਨਫਰੰਸ (ਨੈਕਾਂ) ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲੜਨ ਲਈ ਵੀਰਵਾਰ ਨੂੰ ਬਡਗਾਮ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਨੈਸ਼ਨਲ ਕਾਨਫਰੰਸ ਦੇ ਇਕ ਬੁਲਾਰੇ ਨੇ ਕਿਹਾ,''ਉਮਰ ਅਬਦੁੱਲਾ ਨੇ ਆਉਣ ਵਾਲੀਆਂ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਬਡਗਾਮ ਚੋਣ ਖੇਤਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।''

ਉਮਰ ਅਬਦੁੱਲਾ ਨਾਲ ਪਾਰਟੀ ਦੇ ਸੀਨੀਅਰ ਨੇਤਾ ਆਗਾ ਰੂਹੁੱਲਾਹ ਮੇਹਦੀ, ਆਗਾ ਮਹਿਮੂਦ, ਪਾਰਟੀ ਖਜ਼ਾਨਚੀ ਸ਼ੰਮੀ ਓਬਰਾਏ ਅਤੇ ਸੂਬਾਈ ਸਕੱਤਰ ਸ਼ੌਕਤ ਮੀਰ ਵੀ ਮੌਜੂਦ ਸਨ। ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ 2 ਚੋਣ ਖੇਤਰਾਂ ਤੋਂ ਚੋਣ ਲੜਨਗੇ। ਉਨ੍ਹਾਂ ਨੇ ਬੁੱਧਵਾਰ ਨੂੰ ਆਪਣੇ ਪਰਿਵਾਰਕ ਗੜ੍ਹ ਮੰਨੇ ਜਾਣ ਵਾਲੇ ਗਾਂਦੇਰਬਲ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਸੀ। ਜੰਮੂ ਕਸ਼ਮੀਰ ਦੀ 90 ਮੈਂਬਰੀ ਵਿਧਾਨ ਸਭਾ ਲਈ 18 ਸਤੰਬਰ, 25 ਸਤੰਬਰ ਅਤੇ ਇਕ ਅਕਤੂਬਰ ਨੂੰ ਤਿੰਨ ਪੜਾਵਾਂ 'ਚ ਵੋਟਿੰਗ ਹੋਣੀ ਹੈ, ਜਦੋਂ ਕਿ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News