ਸੰਕਟ ਦੀ ਘੜੀ ''ਚ ਮਨਮੋਹਨ ਸਿੰਘ ਦੇ ਮਾਰਗਦਰਸ਼ਨ ਦੀ ਜ਼ਰੂਰਤ : ਉਮਰ ਅਬਦੁੱਲਾ

Monday, May 11, 2020 - 02:12 PM (IST)

ਸੰਕਟ ਦੀ ਘੜੀ ''ਚ ਮਨਮੋਹਨ ਸਿੰਘ ਦੇ ਮਾਰਗਦਰਸ਼ਨ ਦੀ ਜ਼ਰੂਰਤ : ਉਮਰ ਅਬਦੁੱਲਾ

ਸ਼੍ਰੀਨਗਰ- ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। ਉਨਾਂ ਨੇ ਕਿਹਾ ਕਿ ਸੰਕਟ ਦੇ ਇਸ ਦੌਰ 'ਚ ਉਨਾਂ ਦੀ ਬੌਧਿਕ ਸਲਾਹ ਅਤੇ ਮਾਰਗਦਰਸ਼ਨ ਦੀ ਬਹੁਤ ਜ਼ਰੂਰਤ ਹੈ।

PunjabKesariਉਮਰ ਅਬਦੁੱਲਾ ਨੇ ਆਪਣੇ ਟਵੀਟ 'ਚ ਕਿਹਾ,''ਡਾ. ਮਨਮੋਹਨ ਸਿੰਘ ਦੇ ਹਸਪਤਾਲ 'ਚ ਭਰਤੀ ਹੋਣ ਬਾਰੇ ਸੁਣ ਕੇ ਦੁੱਖ ਹੋਇਆ। ਮੈਨੂੰ ਉਮੀਦ ਹੈ ਕਿ ਉਹ ਜਲਦ ਹੀ ਸਿਹਤਚਮੰਦ ਹੋਣਗੇ ਅਤੇ ਆਪਣੇ ਪਰਿਵਾਰ ਨਾਲ ਘਰ ਵਾਪਸ ਆਉਣਗੇ। ਸੰਕਟ ਦੇ ਇਸ ਦੌਰ 'ਚ ਉਨਾਂ ਦੀ ਬੌਧਿਕ ਸਲਾਹ ਅਤੇ ਮਾਰਗਦਰਸ਼ਨ ਦੀ ਬਹੁਤ ਜ਼ਰੂਰਤ ਹੈ।'' ਸਾਬਕਾ ਪ੍ਰਧਾਨ ਮੰਤਰੀ ਨੂੰ ਦਵਾਈ ਦੇ ਰਿਐਕਸ਼ ਕਾਰਨ ਐਤਵਾਰ ਦੇਰ ਰਾਤ ਦਿੱਲੀ ਦੇ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।


author

DIsha

Content Editor

Related News