ਉਮਰ ਅਬਦੁੱਲਾ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
Thursday, Nov 14, 2024 - 05:37 PM (IST)

ਨਵੀਂ ਦਿੱਲੀ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀਰਵਾਰ ਨੂੰ ਇੱਥੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਦਫ਼ਤਰ ਦੇ ਅਧਿਕਾਰਤ 'ਐਕਸ' ਹੈਂਡਲ 'ਤੇ ਅਬਦੁੱਲਾ ਅਤੇ ਮੁਰਮੂ ਦੀ ਮੁਲਾਕਾਤ ਦੀ ਫੋਟੋ ਸਾਂਝੀ ਕੀਤੀ ਗਈ ਸੀ।
ਰਾਸ਼ਟਰਪਤੀ ਦਫਤਰ ਨੇ ਕਿਹਾ, "ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਅਧਿਕਾਰੀਆਂ ਮੁਤਾਬਕ ਸੋਮਵਾਰ ਸ਼ਾਮ ਨੂੰ ਦਿੱਲੀ ਪਹੁੰਚੇ ਅਬਦੁੱਲਾ ਜਲਦੀ ਹੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ।