ਉਮਰ ਅਬਦੁੱਲਾ ਨੇ LG ਨਾਲ ਕੀਤੀ ਮੁਲਾਕਾਤ, ਜੰਮੂ-ਕਸ਼ਮੀਰ ''ਚ ਸਰਕਾਰ ਬਣਾਉਣ ਦਾ ਕੀਤਾ ਦਾਅਵਾ

Friday, Oct 11, 2024 - 10:11 PM (IST)

ਉਮਰ ਅਬਦੁੱਲਾ ਨੇ LG ਨਾਲ ਕੀਤੀ ਮੁਲਾਕਾਤ, ਜੰਮੂ-ਕਸ਼ਮੀਰ ''ਚ ਸਰਕਾਰ ਬਣਾਉਣ ਦਾ ਕੀਤਾ ਦਾਅਵਾ

ਨੈਸ਼ਨਲ ਡੈਸਕ - ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਜੰਮੂ-ਕਸ਼ਮੀਰ 'ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਸ਼ੁੱਕਰਵਾਰ ਦੇਰ ਸ਼ਾਮ ਰਾਜ ਭਵਨ ਪਹੁੰਚੇ। ਜਿੱਥੇ ਉਨ੍ਹਾਂ ਨੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ ਅਤੇ ਪਾਰਟੀਆਂ ਤੋਂ ਮਿਲੇ ਸਮਰਥਨ ਦੇ ਪੱਤਰ ਸੌਂਪੇ। ਐਲ.ਜੀ ਨਾਲ ਮੁਲਾਕਾਤ ਤੋਂ ਬਾਅਦ ਉਮਰ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ, ਸੀ.ਪੀ.ਐਮ., ਆਪ ਅਤੇ ਆਜ਼ਾਦ ਉਮੀਦਵਾਰਾਂ ਤੋਂ ਮਿਲੇ ਸਮਰਥਨ ਦੇ ਪੱਤਰ ਮਨੋਜ ਸਿਨਹਾ ਨੂੰ ਸੌਂਪ ਦਿੱਤੇ ਹਨ। ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਦੀ ਤਰੀਕ ਤੈਅ ਕਰਨ ਦੀ ਵੀ ਬੇਨਤੀ ਕੀਤੀ ਹੈ।

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਉਮਰ ਅਬਦੁੱਲਾ ਨੇ ਐਲ.ਜੀ. ਨਾਲ ਮੁਲਾਕਾਤ ਤੋਂ ਬਾਅਦ ਕਿਹਾ, 'ਮੈਂ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਦੀ ਤਰੀਕ ਤੈਅ ਕਰਨ ਦੀ ਬੇਨਤੀ ਕੀਤੀ ਤਾਂ ਕਿ ਸਰਕਾਰ ਕੰਮ ਕਰਨਾ ਸ਼ੁਰੂ ਕਰ ਸਕੇ।' ਉਨ੍ਹਾਂ ਕਿਹਾ ਕਿ ਇਹ ਲੰਬੀ ਪ੍ਰਕਿਰਿਆ ਹੋਵੇਗੀ ਕਿਉਂਕਿ ਇੱਥੇ ਕੇਂਦਰੀ ਸ਼ਾਸਨ ਹੈ। LG ਪਹਿਲਾਂ ਰਾਸ਼ਟਰਪਤੀ ਭਵਨ ਅਤੇ ਫਿਰ ਗ੍ਰਹਿ ਮੰਤਰਾਲੇ ਨੂੰ ਦਸਤਾਵੇਜ਼ ਭੇਜੇਗਾ। ਇਸ ਵਿੱਚ 2 ਤੋਂ 3 ਦਿਨ ਲੱਗਣਗੇ।

ਬੁੱਧਵਾਰ ਨੂੰ  ਹੋ ਸਕਦਾ ਹੈ ਸਹੁੰ ਚੁੱਕ ਸਮਾਗਮ
ਉਮਰ ਅਬਦੁੱਲਾ ਨੂੰ 10 ਅਗਸਤ ਨੂੰ ਨੈਸ਼ਨਲ ਕਾਨਫਰੰਸ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਜੰਮੂ-ਕਸ਼ਮੀਰ ਦਾ ਅਗਲਾ ਮੁੱਖ ਮੰਤਰੀ ਚੁਣਿਆ ਸੀ। ਅੱਜ ਉਨ੍ਹਾਂ ਨੂੰ 'ਆਪ' ਅਤੇ ਕਾਂਗਰਸ ਦੇ ਨਾਲ ਕੁਝ ਆਜ਼ਾਦ ਵਿਧਾਇਕਾਂ ਦਾ ਸਮਰਥਨ ਵੀ ਮਿਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਐਲ.ਜੀ ਨਾਲ ਮੁਲਾਕਾਤ ਦੀ ਮੰਗ ਕੀਤੀ। ਇਸ ਦੌਰਾਨ ਐਲ.ਜੀ. ਮਨੋਜ ਸਿਨਹਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਸਹੁੰ ਚੁੱਕ ਸਮਾਗਮ ਦੇ ਆਯੋਜਨ ਦੀ ਗੱਲ ਕੀਤੀ।

ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਬਣਾਉਣ ਲਈ ਐਲ.ਜੀ. ਨੂੰ ਸਮਰਥਨ ਪੱਤਰ ਸੌਂਪਿਆ ਹੈ। ਇਸ ਵਿੱਚ ਦੋ-ਤਿੰਨ ਦਿਨ ਲੱਗਣਗੇ। ਇਸ ਲਈ ਜੇਕਰ ਮੰਗਲਵਾਰ ਤੋਂ ਪਹਿਲਾਂ ਅਜਿਹਾ ਹੁੰਦਾ ਹੈ ਤਾਂ ਉਹ ਬੁੱਧਵਾਰ ਨੂੰ ਸਹੁੰ ਚੁੱਕ ਸਮਾਗਮ ਕਰਨਗੇ। ਉਮਰ ਅਬਦੁੱਲਾ ਨੇ ਅੱਗੇ ਕਿਹਾ, 'ਮੈਂ ਸਿਰਫ ਇਹ ਕਹਿਣਾ ਚਾਹੁੰਦਾ ਹਾਂ ਕਿ ਇਸ ਸਰਕਾਰ ਵਿਚ ਜੰਮੂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ।'

'ਰਾਸ਼ਟਰਪਤੀ ਸ਼ਾਸਨ ਹਟਾਉਣ ਦੀ ਪ੍ਰਕਿਰਿਆ ਸ਼ੁਰੂ'
ਨੈਸ਼ਨਲ ਕਾਨਫਰੰਸ ਨੇ ਆਪਣੇ ਬਲਾਗ 'ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਕਿ ਉਮਰ ਅਬਦੁੱਲਾ ਨੇ ਸ਼੍ਰੀਨਗਰ ਦੇ ਰਾਜ ਭਵਨ 'ਚ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਜੰਮੂ-ਕਸ਼ਮੀਰ 'ਚ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਰਾਜ ਭਵਨ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਰਾਸ਼ਟਰਪਤੀ ਸ਼ਾਸਨ ਹਟਾਉਣ ਦੀ ਪ੍ਰਕਿਰਿਆ ਅੱਜ ਰਾਤ ਤੋਂ ਸ਼ੁਰੂ ਹੋ ਗਈ ਹੈ ਅਤੇ ਇਸ 'ਚ 3-4 ਦਿਨ ਲੱਗਣ ਦੀ ਉਮੀਦ ਹੈ। ਇਹ ਪ੍ਰਕਿਰਿਆ ਪੂਰੀ ਹੁੰਦੇ ਹੀ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਸਹੁੰ ਚੁੱਕਣਗੇ।


author

Inder Prajapati

Content Editor

Related News