''ਸਿੱਧੂ'' ਦੇ ਅਸਤੀਫੇ ਦੀ ਹਰ ਪਾਸੇ ਚਰਚਾ, ਉਮਰ ਅਬਦੁੱਲਾ ਨੇ ਵਿੰਨ੍ਹਿਆ ਨਿਸ਼ਾਨਾ

07/14/2019 4:26:14 PM

ਸ਼੍ਰੀਨਗਰ (ਵਾਰਤਾ)— ਨੈਸ਼ਨਲ ਕਾਨਫਰੰਸ ਦੇ ਉੱਪ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਹੈ ਪਰ ਇਸ ਦੇ ਬਾਵਜੂਦ ਉਹ ਖੁਦ ਦੀ ਮਦਦ ਨਹੀਂ ਕਰ ਸਕਦੀ। ਅਬਦੁੱਲਾ ਨੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕੈਬਨਿਟ 'ਚੋਂ ਅਸਤੀਫਾ ਦਿੱਤੇ ਜਾਣ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ ਕਿ ਕਾਂਗਰਸ ਉਸ ਸੂਬੇ 'ਚ ਵੀ ਆਪਣੀ ਖੁਦ ਦੀ ਮਦਦ ਨਹੀਂ ਕਰ ਪਾ ਰਹੀ, ਜਿੱਥੇ ਉਹ ਸੱਤਾਧਾਰੀ ਹੈ। ਉਮਰ ਅਬਦੁੱਲਾ ਨੇ ਟਵਿੱਟਰ 'ਤੇ ਲਿਖਿਆ, ''ਇਕ ਅਜਿਹਾ ਸੂਬਾ ਜਿੱਥੇ ਕਾਂਗਰਸ ਦੀ ਸਰਕਾਰ ਹੈ ਅਤੇ ਉਹ ਆਪਣੀ ਹੀ ਮਦਦ ਨਹੀਂ ਕਰ ਸਕਦੀ। ਮੁੱਖ ਵਿਰੋਧੀ ਦਲ ਭਾਜਪਾ ਪਾਰਟੀ ਉਸ ਨੂੰ ਚਾਰੋਂ ਪਾਸਿਓਂ ਘੇਰ ਰਹੀ ਹੈ।''



ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਬੀਤੀ 10 ਜੂਨ 2019 ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਿਆ ਅਸਤੀਫਾ ਐਤਵਾਰ ਯਾਨੀ ਕਿ ਅੱਜ ਆਪਣੇ ਟਵਿੱਟਰ ਅਕਾਊਂਟ 'ਤੇ ਪੋਸਟ ਕੀਤਾ ਹੈ। ਸਿੱਧੂ ਵਿਭਾਗ ਬਦਲੇ ਜਾਣ ਤੋਂ ਨਾਰਾਜ਼ ਸਨ, ਜਿਸ ਦੀ ਸ਼ਿਕਾਇਤ ਲੈ ਕੇ ਊਹ 10 ਜੂਨ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਗਏ ਸਨ। ਸਿੱਧੂ ਮੁਤਾਬਕ ਉਨ੍ਹਾਂ ਨੇ ਉਦੋਂ ਹੀ ਅਸਤੀਫਾ ਰਾਹੁਲ ਗਾਂਧੀ ਨੂੰ ਦੇ ਦਿੱਤਾ ਸੀ।  ਸਿੱਧੂ ਨੇ ਟਵੀਟ ਕੀਤਾ, ''ਕਾਂਗਰਸ ਪ੍ਰਧਾਨ ਨੂੰ ਮਿਲਿਆ। ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪਿਆ, ਹਾਲਾਤ ਤੋਂ ਜਾਣੂ ਕਰਵਾਇਆ।'' ਉਨ੍ਹਾਂ ਨੇ ਟਵੀਟ ਨਾਲ ਇਕ ਤਸਵੀਰ ਵੀ ਪੋਸਟ ਕੀਤੀ ਸੀ, ਜਿਸ 'ਚ ਉਹ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਅਹਿਮਦ ਪਟੇਲ ਨਾਲ ਖੜ੍ਹੇ ਨਜ਼ਰ ਆ ਰਹੇ ਹਨ।

Tanu

This news is Content Editor Tanu