ਸੋਸ਼ਲ ਮੀਡੀਆ ''ਤੇ ਵਾਇਰਲ ਹੋ ਰਹੀ ਹੈ ਉਮਰ ਦੀ ਹੈਰਾਨ ਕਰ ਦੇਣ ਵਾਲੀ ਤਸਵੀਰ
Wednesday, Oct 16, 2019 - 11:13 AM (IST)

ਸ਼੍ਰੀਨਗਰ— ਕੀ ਉਮਰ ਅਬਦੁੱਲਾ ਇਸ ਤਰ੍ਹਾਂ ਦਿਖਾਈ ਦਿੰਦੇ ਹਨ? ਇਹ ਤਸਵੀਰ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਹੈ, ਜੋ ਕਿ ਨਜ਼ਰਬੰਦ ਹਨ। ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਉਮਰ ਨੇ ਨੀਲੇ ਰੰਗ ਦਾ ਕੁੜਤਾ ਪਹਿਨਿਆ ਹੋਇਆ ਹੈ। ਉਨ੍ਹਾਂ ਦੀ ਸਫੈਦ ਦਾੜ੍ਹੀ ਨਜ਼ਰ ਆ ਰਹੀ ਹੈ। ਇਹ ਤਸਵੀਰ ਹੈਰਾਨ ਕਰ ਦੇਣ ਵਾਲੀ ਹੈ। ਤਸਵੀਰ ਨੂੰ ਦੇਖ ਕੇ ਯਕੀਨ ਕਰਨਾ ਮੁਸ਼ਕਲ ਹੋ ਰਿਹਾ ਹੈ ਕਿ ਇਹ ਉਮਰ ਅਬਦੁੱਲਾ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਤਰ੍ਹਾਂ ਕਦੇ ਨਹੀਂ ਦੇਖਿਆ ਗਿਆ ਸੀ। ਸਪੱਸ਼ਟ ਤੌਰ 'ਤੇ ਇਹ ਤਸਵੀਰ ਉਮਰ ਦੀ ਨੈਸ਼ਨਲ ਕਾਨਫਰੰਸ ਪਾਰਟੀ ਦੇ ਇਕ ਨੇਤਾ ਵਲੋਂ ਜਾਰੀ ਕੀਤੀ ਗਈ ਹੈ।
ਇੱਥੇ ਦੱਸ ਦੇਈਏ ਕਿ ਉਮਰ ਅਬਦੁੱਲਾ ਦੀ ਕੋਈ ਵੀ ਤਸਵੀਰ ਪਿਛਲੇ ਦੋ ਮਹੀਨਿਆਂ ਤੋਂ ਸਾਹਮਣੇ ਨਹੀਂ ਆਈ ਹੈ। ਜੰਮੂ-ਕਸ਼ਮੀਰ 'ਚ ਧਾਰਾ-370 ਹਟਾਏ ਜਾਣ ਤੋਂ ਬਾਅਦ ਉਮਰ ਸਮੇਤ ਤਮਾਮ ਨੇਤਾਵਾਂ ਨੂੰ ਹਿਰਾਸਤ ਵਿਚ ਰੱਖਿਆ ਗਿਆ ਹੈ। ਧਾਰਾ-370 ਨੂੰ ਖਤਮ ਕਰਨ ਸੰਬੰਧੀ ਫੈਸਲਾ ਲੈਣ ਤੋਂ ਬਾਅਦ ਸਰਕਾਰ ਨੇ ਜੰਮੂ-ਕਸ਼ਮੀਰ 'ਚ ਪਾਬੰਦੀ ਲਾ ਦਿੱਤੀ ਗਈ ਸੀ ਅਤੇ ਕਈ ਨੇਤਾਵਾਂ ਨੂੰ ਹਿਰਾਸਤ ਜਾਂ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਸਰਕਾਰ ਵਲੋਂ ਘਾਟੀ ਵਿਚ ਸ਼ਾਂਤੀ ਬਣਾ ਕੇ ਰੱਖਣ ਲਈ ਪਾਬੰਦੀਆਂ ਲਾਈਆਂ ਗਈਆਂ ਸਨ।