ਉਮਰ ਅਬਦੁੱਲਾ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਹੋਣਗੇ : ਫਾਰੂਕ ਅਬਦੁੱਲਾ

Tuesday, Oct 08, 2024 - 03:17 PM (IST)

ਉਮਰ ਅਬਦੁੱਲਾ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਹੋਣਗੇ : ਫਾਰੂਕ ਅਬਦੁੱਲਾ

ਸ਼੍ਰੀਨਗਰ : ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਜੰਮੂ-ਕਸ਼ਮੀਰ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੇ ਪਿਤਾ ਅਤੇ ਐੱਨਸੀ ਪ੍ਰਧਾਨ ਫਾਰੂਕ ਅਬਦੁੱਲਾ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਨੇ ਇਹ ਐਲਾਨ ਜੰਮੂ-ਕਸ਼ਮੀਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਐੱਨਸੀ-ਕਾਂਗਰਸ ਗਠਜੋੜ ਦੇ ਸਰਕਾਰ ਬਣਾਉਣ ਵੱਲ ਵਧਣ 'ਤੇ ਕੀਤਾ। ਇਹ ਪੁੱਛੇ ਜਾਣ 'ਤੇ ਕਿ ਗਠਜੋੜ ਦਾ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਇਆ ਜਾਵੇਗਾ, ਫਾਰੂਕ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਮਰ ਅਬਦੁੱਲਾ ਮੁੱਖ ਮੰਤਰੀ ਹੋਣਗੇ।

ਇਹ ਵੀ ਪੜ੍ਹੋ : ਉਮਰ ਅਬਦੁੱਲਾ ਨੇ ਬਡਗਾਮ ਸੀਟ ਤੋਂ ਜਿੱਤ ਕੀਤੀ ਹਾਸਲ

ਐੱਨਸੀ ਪ੍ਰਧਾਨ ਨੇ ਕਿਹਾ ਕਿ ਇਹ ਨਤੀਜਾ ਇਸ ਗੱਲ ਦਾ ਸਬੂਤ ਹੈ ਕਿ ਜੰਮੂ-ਕਸ਼ਮੀਰ ਦੇ ਲੋਕ ਧਾਰਾ 370 ਨੂੰ ਰੱਦ ਕਰਨ ਦੇ ਖਿਲਾਫ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣਾ ਫੈਸਲਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ 5 ਅਗਸਤ 2019 ਨੂੰ ਲਏ ਗਏ ਫੈਸਲੇ ਉਨ੍ਹਾਂ ਨੂੰ ਮਨਜ਼ੂਰ ਨਹੀਂ ਹਨ। ਮੈਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਕਿ ਲੋਕਾਂ ਨੇ ਚੋਣਾਂ ਵਿੱਚ ਹਿੱਸਾ ਲਿਆ ਅਤੇ ਖੁੱਲ੍ਹ ਕੇ ਵੋਟ ਪਾਈ। ਨਤੀਜਿਆਂ ਲਈ ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਚੁਣੀ ਹੋਈ ਸਰਕਾਰ ਨੂੰ ਲੋਕਾਂ ਦੇ 'ਦੁੱਖਾਂ' ਨੂੰ ਖਤਮ ਕਰਨ ਲਈ ਬਹੁਤ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਬੇਰੁਜ਼ਗਾਰੀ ਨੂੰ ਖਤਮ ਕਰਨਾ ਹੋਵੇਗਾ ਤੇ ਮਹਿੰਗਾਈ ਅਤੇ ਨਸ਼ਿਆਂ ਦੀ ਸਮੱਸਿਆ ਵਰਗੇ ਮੁੱਦਿਆਂ ਨਾਲ ਨਜਿੱਠਣਾ ਹੋਵੇਗਾ। ਹੁਣ ਕੋਈ ਲੈਫਟੀਨੈਂਟ ਗਵਰਨਰ ਅਤੇ ਉਨ੍ਹਾਂ ਦੇ ਸਲਾਹਕਾਰ ਨਹੀਂ ਹੋਣਗੇ। ਹੁਣ 90 ਵਿਧਾਇਕ ਹੋਣਗੇ ਜੋ ਲੋਕਾਂ ਲਈ ਕੰਮ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

Baljit Singh

Content Editor

Related News