ਦੇਸ਼ ’ਚ ਓਮੀਕਰੋਨ ਦਾ ਅੰਕੜਾ 1430 ਤੋਂ ਪਾਰ, ਬੀਤੇ 24 ਘੰਟਿਆਂ ’ਚ ਕੋਰੋਨਾ ਨਾਲ 406 ਮੌਤਾਂ

Saturday, Jan 01, 2022 - 12:22 PM (IST)

ਨਵੀਂ ਦਿੱਲੀ– ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਕਾਫੀ ਤੇਜੀ ਨਾਲ ਵਾਧਾ ਹੋ ਰਿਹਾ ਹੈ ਅਤੇ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 22,775 ਮਾਮਲੇ ਦਰਜ ਕੀਤੇ ਗਏ ਹਨ। ਜਦਕਿ ਇਸਤੋਂ ਇਕ ਦਿਨ ਪਹਿਲਾਂ ਮਾਮਲਿਆਂ ਦੀ ਗਿਣਤੀ 16,764 ਸੀ। ਨਵੇਂ ਮਰੀਜ਼ ਆਉਣ ਦੇ ਨਾਲ ਹੀ ਦੇਸ਼ ’ਚ ਕੋਰੋਨਾ ਦੀ ਚਪੇਟ ’ਚ ਆਏ ਲੋਕਾਂ ਦੀ ਗਿਣਤੀ 3,48,61,579 ਹੋ ਗਈ ਹੈ। ਇਸ ਦੌਰਾਨ ਕੋਰੋਨਾ ਨਾਲ 406 ਲੋਕਾਂ ਦੀ ਮੌਤ ਹੋਈ, ਜਿਨ੍ਹਾਂ ਨੂੰ ਸ਼ਾਮਲ ਕਰਦੇ ਹੋਏ ਹੁਣ ਤਕ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,81,486 ਤਕ ਪਹੁੰਚ ਗਈ ਹੈ। ਦੇਸ਼ ’ਚ ਸ਼ੁੱਕਰਵਾਰ ਨੂੰ 58 ਲੱਖ 11 ਹਜ਼ਾਰ 487 ਕੋਵਿਡ ਰੋਕੂ ਟੀਕੇ ਲਗਾਏ ਗਏ ਅਤੇ ਇਸ ਦੇ ਨਾਲ ਹੀ ਕੁੱਲ ਟੀਕਾਕਰਨ ਇਕ ਅਰਬ 45 ਕਰੋੜ 16 ਲੱਖ 24 ਹਜ਼ਾਰ 150 ਹੋ ਗਿਆ ਹੈ। 

ਇਹ ਵੀ ਪੜ੍ਹੋ– ਤੇਜੀ ਨਾਲ ਵਧ ਰਹੇ ਓਮੀਕਰੋਨ ਦੇ ਮਾਮਲੇ, ਘਰ ’ਚ ਜ਼ਰੂਰ ਰੱਖੋ ਇਹ ਸਸਤੇ ਮੈਡੀਕਲ ਗੈਜੇਟਸ

 

ਇਹ ਵੀ ਪੜ੍ਹੋ– WhatsApp ਯੂਜ਼ਰਸ ਸਾਵਧਾਨ! ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਨਹੀਂ ਤਾਂ ਲੀਕ ਹੋ ਜਾਵੇਗੀ ਚੈਟ

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ, ਦੇਸ਼ ’ਚ ਹੁਣ ਤਕ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਕੁੱਲ 1431 ਮਾਮਲੇ ਦਰਜ ਹੋਏ ਹਨ। ਪਿਛਲੇ 24 ਘੰਟਿਆਂ ’ਚ 8,949 ਮਰੀਜ਼ਾਂ ਦੇ ਠੀਕ ਹੋਣ ਦੇ ਨਾਲ ਹੀ ਇਸ ਮਹਾਮਾਰੀ ਤੋਂ ਨਿਜਾਤ ਪਾਉਣ ਵਾਲਿਆਂ ਦੀ ਗਿਣਤੀ ਵਧ ਕੇ 3,42,75,312 ਹੋ ਗਈ ਹੈ। 

ਇਹ ਵੀ ਪੜ੍ਹੋ– ਇਨ੍ਹਾਂ 7 ਐਪਸ ’ਚ ਮਿਲਿਆ ਖ਼ਤਰਨਾਕ Joker ਵਾਇਰਸ, ਫੋਨ ’ਚੋਂ ਤੁਰੰਤ ਕਰੋ ਡਿਲੀਟ

 

ਇਸੇ ਦੌਰਾਨ ਸਰਗਰਮ ਮਾਮਲੇ 13,420 ਵਧ ਕੇ 1,04781 ਹੋ ਗਏ। ਦੇਸ਼ ’ਚ ਰਿਕਵਰੀ ਦਰ 98.32 ਫੀਸਦੀ, ਸਰਗਰਮ ਮਾਮਲਿਆਂ ਦੀ ਦਰ 0.30 ਫੀਸਦੀ ਅਤੇ ਮੌਤ ਦਰ 1.38 ਫੀਸਦੀ ਹੈ। 

ਇਹ ਵੀ ਪੜ੍ਹੋ– ਬਿਨਾਂ ਹੱਥਾਂ-ਪੈਰਾਂ ਦੇ ਈ-ਰਿਕਸ਼ਾ ਚਲਾਉਣ ਵਾਲੇ ਸ਼ਖ਼ਸ ਨੂੰ ਆਨੰਦ ਮਹਿੰਦਰਾ ਨੇ ਦਿੱਤਾ ਇਹ ਖ਼ਾਸ ਆਫਰ (ਵੀਡੀਓ)


Rakesh

Content Editor

Related News