‘ਓਮੀਕਰੋਨ’ ਨੇ ਵਧਾਈ ਟੈਨਸ਼ਨ; ਦਿੱਲੀ ’ਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ’ਤੇ ਰੋਕ

Wednesday, Dec 22, 2021 - 04:33 PM (IST)

‘ਓਮੀਕਰੋਨ’ ਨੇ ਵਧਾਈ ਟੈਨਸ਼ਨ; ਦਿੱਲੀ ’ਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ’ਤੇ ਰੋਕ

ਨਵੀਂ ਦਿੱਲੀ— ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਨੇ ਦੇਸ਼ ਭਰ ’ਚ ਟੈਨਸ਼ਨ ਵਧਾ ਦਿੱਤੀ ਹੈ। ਓਮੀਕਰੋਨ ਦੇ ਕੇਸ ਵਧਦੇ ਜਾ ਰਹੇ ਹਨ। ਦੇਸ਼ ਦੇ ਲੱਗਭਗ 15 ਸੂਬਿਆਂ ’ਚ ਓਮੀਕਰੋਨ ਫੈਲ ਚੁੱਕਾ ਹੈ। ਦੇਸ਼ ’ਚ ਓਮੀਕਰੋਨ ਦੇ ਕੇਸਾਂ ਦੀ ਗਿਣਤੀ 200 ਤੋਂ ਪਾਰ ਹੋ ਗਈ ਹੈ। ਦਿੱਲੀ ਅਤੇ ਮਹਾਰਾਸ਼ਟਰ ਵਿਚ ਸਭ ਤੋਂ ਜ਼ਿਆਦਾ ਕੇਸ ਹਨ। ਓਮੀਕਰੋਨ ਦੇ ਵੱਧਦੇ ਕੇਸਾਂ ਨੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨ ’ਤੇ ਗ੍ਰਹਿਣ ਲਾ ਦਿੱਤਾ ਹੈ। 

ਇਹ ਵੀ ਪੜ੍ਹੋ: ਭਾਰਤ ’ਚ ਹੁਣ ਤੱਕ ‘ਓਮੀਕਰੋਨ’ ਦੇ 213 ਮਾਮਲੇ, ਦਿੱਲੀ ਅਤੇ ਮਹਾਰਾਸ਼ਟਰ ’ਚ ਸਭ ਤੋਂ ਵੱਧ

ਦਿੱਲੀ ਡਿਜਾਸਟਰ ਮੈਨੇਜਮੈਂਟ ਅਥਾਰਟੀ (ਡੀ. ਡੀ. ਐੱਮ. ਏ.) ਨੇ 31 ਦਸੰਬਰ ਤੱਕ ਕੁਝ ਪਾਬੰਦੀਆਂ ਲਾਈਆਂ ਹਨ। ਇਸ ਦੇ ਤਹਿਤ ਹੋਟਲ, ਬਾਰ, ਰੈਸਟੋਰੈਂਟਾਂ ਵਿਚ 50 ਫ਼ੀਸਦੀ ਇਕੱਠ ਦੀ ਆਗਿਆ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹਰ ਤਰ੍ਹਾਂ ਦੇ ਸਿਆਸੀ, ਸਮਾਜਿਕ, ਧਾਰਮਿਕ ਸਭਾਵਾਂ ’ਤੇ ਰੋਕ ਰਹੇਗੀ। ਵਿਆਹ, ਮੀਟਿੰਗ, ਕਾਨਫਰੰਸਾਂ ਅਤੇ ਐਗਜੀਬਿਸ਼ਨ ਤੋਂ ਇਲਾਵਾ ਹੋਰ ਕਈ ਪ੍ਰੋਗਰਾਮ ਨਹੀਂ ਹੋਣਗੇ।

ਇਹ ਵੀ ਪੜ੍ਹੋ: ਮੋਕਸ਼ ਦੀ ਪ੍ਰਾਪਤੀ ਲਈ ਸ਼ਖ਼ਸ ਨੇ ਤਿੰਨ ਬੱਚਿਆਂ ਸਮੇਤ ਪਤਨੀ ਦਾ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

ਕੇਂਦਰ ਸਰਕਾਰ ਨੇ ਕੀ ਕਿਹਾ—
ਓਮੀਕਰੋਨ ਦੇ ਵੱਧਦੇ ਮਾਮਲਿਆਂ ਦਰਮਿਆਨ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਚੌਕਸ ਕੀਤਾ ਹੈ। ਕੇਂਦਰ ਨੇ ਸੂਬਾਈ ਸਰਕਾਰਾਂ ਨੂੰ ਅਲਰਟ ਕੀਤਾ ਹੈ ਕਿ ਕੋਰੋਨਾ ਟੈਸਟਿੰਗ ਅਤੇ ਟੀਕਾਕਰਨ ਨੂੰ ਵਧਾਓ। ਇਸ ਦੇ ਨਾਲ ਹੀ ਨਾਈਟ ਕਰਫਿਊ ਲਾਉਣ, ਵੱਡੀਆਂ ਸਭਾਵਾਂ ’ਤੇ ਰੋਕ ਲਾਉਣ, ਵਿਆਹਾਂ ਅਤੇ ਅੰਤਿਮ ਸੰਸਕਾਰਾਂ ਵਿਚ ਲੋਕਾਂ ਦੀ ਗਿਣਤੀ ਸੀਮਤ ਕਰਨ ਵਰਗੇ ਕਦਮ ਚੁੱਕਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: ਸਾਲ 2016 ਤੋਂ 2020 ਦੌਰਾਨ ਇੰਨੇ ਲੋਕਾਂ ਨੂੰ ਦਿੱਤੀ ਗਈ ਭਾਰਤੀ ਨਾਗਰਿਕਤਾ: ਕੇਂਦਰ ਸਰਕਾਰ


author

Tanu

Content Editor

Related News