ਭਾਰਤ ’ਚ ‘ਓਮੀਕਰੋਨ’ ਦੀ ਦਸਤਕ, ਇਸ ਸੂਬੇ ’ਚ ਮਿਲੇ 2 ਮਾਮਲੇ

Thursday, Dec 02, 2021 - 05:02 PM (IST)

ਭਾਰਤ ’ਚ ‘ਓਮੀਕਰੋਨ’ ਦੀ ਦਸਤਕ, ਇਸ ਸੂਬੇ ’ਚ ਮਿਲੇ 2 ਮਾਮਲੇ

ਨਵੀਂ ਦਿੱਲੀ— ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕਰੋਨ’ ਦੀ ਦਹਿਸ਼ਤ ਦੁਨੀਆ ਦੇ ਵੱਖ-ਵੱਖ ਦੇਸ਼ਾਂ ’ਚ ਵੱਧਦੀ ਜਾ ਰਹੀ ਹੈ। ਓਮੀਕਰੋਨ ਨੇ ਭਾਰਤ ’ਚ ਵੀ ਦਸਤਕ ਦੇ ਦਿੱਤੀ ਹੈ। ਭਾਰਤ ਦੇ ਸੂਬੇ ਕਰਨਾਟਕ ’ਚ 2 ਮਾਮਲੇ ਸਾਹਮਣੇ ਆਏ ਹਨ। ਇਹ ਜਾਣਕਾਰੀ ਸਿਹਤ ਮੰਤਰਾਲਾ ਵਲੋਂ ਦਿੱਤੀ ਗਈ ਹੈ। ਸਰਕਾਰ ਦੀ ਲੱਖ ਕੋਸ਼ਿਸ਼ ਦੇ ਬਾਵਜੂਦ ਵੀ ਦੇਸ਼ ’ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਨੇ ਦਸਤਕ ਦੇ ਦਿੱਤੀ ਹੈ। ਕਰਨਾਟਕ ’ਚ 66 ਅਤੇ 46 ਸਾਲਾ ਵਿਅਕਤੀ ਓਮੀਕਰੋਨ ਤੋਂ ਪੀੜਤ ਪਾਏ ਗਏ ਹਨ, ਜਿਨ੍ਹਾਂ ਨੂੰ ਇਕਾਂਤਵਾਸ ’ਚ ਭੇਜ ਦਿੱਤਾ ਗਿਆ ਹੈ। ਦੋਵੇਂ ਵਿਅਕਤੀ ਦੱਖਣੀ ਅਫ਼ਰੀਕਾ ਤੋਂ ਆਏ ਹਨ।

ਇਹ ਵੀ ਪੜ੍ਹੋ : 23 ਦੇਸ਼ਾਂ ’ਚ ਫੈਲ ਚੁੱਕਾ ਹੈ ਕੋਰੋਨਾ ਦਾ ਓਮੀਕਰੋਨ ਵੇਰੀਐਂਟ, WHO ਮੁਖੀ ਨੇ ਦਿੱਤੀ ਇਹ ਚਿਤਾਵਨੀ

ਸਿਹਤ ਮੰਤਰਾਲਾ ਨੇ ਵਾਇਰਸ ਦੇ ਇਸ ਨਵੇਂ ਰੂਪ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਦੇ ਹਵਾਲੇ ਤੋਂ ਦੱਸਿਆ ਕਿ ਕੋਰੋਨਾ ਦਾ ਓਮੀਕਰੋਨ ਵੇਰੀਐਂਟ ਡੈਲਟਾ ਦੇ ਮੁਕਾਬਲੇ 5 ਗੁਣਾ ਜ਼ਿਆਦਾ ਖ਼ਤਰਨਾਕ ਹੈ ਅਤੇ ਇਹ ਬਾਕੀ ਦੇ ਮੁਕਾਬਲੇ ਤੇਜ਼ੀ ਨਾਲ ਫੈਲ ਸਕਦਾ ਹੈ। ਦੱਸ ਦੇਈਏ ਕਿ ਹੁਣ ਤੱਕ ਦੁਨੀਆ ਦੇ ਕਰੀਬ 23 ਦੇਸ਼ਾਂ ਵਿਚ ਓਮੀਕਰੋਨ ਤੋਂ ਪੀੜਤ ਮਰੀਜ਼ਾਂ ਦੀ ਪਹਿਚਾਣ ਹੋ ਚੁੱਕੀ ਹੈ। ਡਬਲਯੂ. ਐੱਚ. ਓ. ਨੇ ਇਸ ਨੂੰ ‘ਹਾਈ ਰਿਸਕ’ ਕੈਟੇਗਰੀ ਵਿਚ ਰੱਖਿਆ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਨੂੰ ਲੈ ਕੇ WHO ਨੇ ਜਾਰੀ ਕੀਤੀ ‘ਹਾਈ ਰਿਸਕ’ ਦੀ ਚਿਤਾਵਨੀ

ਸਭ ਤੋਂ ਪਹਿਲਾਂ ਦੱਖਣੀ ਅਫ਼ਰੀਕਾ ਵਿਚ ਕੋਰੋਨਾ ਦੇ ਇਸ ਨਵੇਂ ਰੂਪ ਤੋਂ ਪੀੜਤ ਮਰੀਜ਼ ਦੀ ਪਹਿਚਾਣ ਕੀਤੀ ਗਈ ਸੀ। ਮੰਤਰਾਲਾ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਜਾਣਕਾਰੀ ਦਿੱਤੀ ਹੈ ਕਿ ਦੇਸ਼ ਵਿਚ ਬੀਤੇ ਇਕ ਮਹੀਨੇ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਕਮੀ ਆ ਰਹੀ ਹੈ।

ਇਹ ਵੀ ਪੜ੍ਹੋ : ਦੇਸ਼ ’ਚ ਮੁੜ ਵਧੇ ਕੋਰੋਨਾ ਦੇ ਮਾਮਲੇ, ਇੰਨੇ ਨਵੇਂ ਮਾਮਲੇ ਆਏ ਸਾਹਮਣੇ


author

Tanu

Content Editor

Related News