Petrol Diesel Prices : ਬਜਟ ਵਾਲੇ ਦਿਨ ਪੈਟਰੋਲ-ਡੀਜ਼ਲ ਹੋਇਆ ਸਸਤਾ, ਆਮ ਲੋਕਾਂ ਨੂੰ ਮਿਲੀ ਰਾਹਤ

Tuesday, Jul 23, 2024 - 04:06 PM (IST)

ਨਵੀਂ ਦਿੱਲੀ - ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਬਜਟ ਵਾਲੇ ਦਿਨ ਆਮ ਲੋਕਾਂ ਨੂੰ ਰਾਹਤ ਦਾ ਸਾਹ ਆਇਆ ਹੈ। ਅੱਜ ਦੇਸ਼ ਦੇ ਕਈ ਸੂਬਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਬਿਹਾਰ ਅਤੇ ਯੂਪੀ ਸਮੇਤ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਮੁਤਾਬਕ ਪੰਜਾਬ 'ਚ ਪੈਟਰੋਲ 19 ਪੈਸੇ ਸਸਤਾ ਹੋ ਕੇ 96.70 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਜਦਕਿ ਡੀਜ਼ਲ ਵੀ 21 ਪੈਸੇ ਸਸਤਾ ਹੋ ਕੇ 86.98 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਹਰਿਆਣਾ ਦੀ ਰਾਜਧਾਨੀ ਗੁਰੂਗ੍ਰਾਮ 'ਚ ਪੈਟਰੋਲ 14 ਪੈਸੇ ਅਤੇ ਡੀਜ਼ਲ 94.97 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।

ਇਸ ਤੋਂ ਇਲਾਵਾ ਅੱਜ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਦਿੱਲੀ, ਮੁੰਬਈ ਅਤੇ ਕੋਲਕਾਤਾ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ, ਜਦਕਿ ਚੇਨਈ 'ਚ ਪੈਟਰੋਲ 23 ਪੈਸੇ ਅਤੇ ਡੀਜ਼ਲ 22 ਪੈਸੇ ਸਸਤਾ ਹੋ ਗਿਆ ਹੈ।

ਇਸ ਦੇ ਨਾਲ ਹੀ ਬਿਹਾਰ 'ਚ ਪੈਟਰੋਲ ਦੀ ਕੀਮਤ 44 ਪੈਸੇ ਘੱਟ ਕੇ 106.87 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਅਤੇ ਡੀਜ਼ਲ ਦੀ ਕੀਮਤ 41 ਪੈਸੇ ਘੱਟ ਕੇ 93.61 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਯੂਪੀ 'ਚ ਪੈਟਰੋਲ 12 ਪੈਸੇ ਘੱਟ ਕੇ 94.25 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 14 ਪੈਸੇ ਘੱਟ ਕੇ 87.27 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ।

ਮਹਾਰਾਸ਼ਟਰ 'ਚ ਪੈਟਰੋਲ ਦੀ ਕੀਮਤ 20 ਪੈਸੇ ਘੱਟ ਕੇ 104.24 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਅਤੇ ਡੀਜ਼ਲ ਦੀ ਕੀਮਤ 20 ਪੈਸੇ ਘੱਟ ਕੇ 90.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਦੇਸ਼ ਦੇ ਪ੍ਰਮੁੱਖ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਸਥਾਨ                ਪੈਟਰੋਲ                           ਡੀਜ਼ਲ

                (ਕੀਮਤ ਰੁਪਇਆ 'ਚ)          (ਕੀਮਤ ਰੁਪਇਆ 'ਚ)
ਦਿੱਲੀ               94.72                             87.62 
ਮੁੰਬਈ            103.44                             89.97 
ਕੋਲਕਾਤਾ       104.95                              91.76 
ਚੇਨਈ           100.75                              92.34 
ਬਿਹਾਰ          106.87                             93.61
ਯੂਪੀ             94.25                              87.27 
ਮਹਾਰਾਸ਼ਟਰ  104.24                             90.77 
 


Harinder Kaur

Content Editor

Related News