ਨਵਰਾਤਰੀ ਦੇ ਪਹਿਲੇ ਦਿਨ ਕੁੱਟੂ ਦੇ ਆਟੇ ਦੇ ਪਕਵਾਨ ਖਾਣ ਕਾਰਨ ਕਈ ਲੋਕ ਬੀਮਾਰ

04/11/2024 12:41:12 AM

ਮਥੁਰਾ — ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ 'ਚ ਨਵਰਾਤਰੀ ਦੇ ਪਹਿਲੇ ਦਿਨ ਵਰਤ ਦੌਰਾਨ ਕੁੱਟੂ ਦੇ ਆਟੇ ਦੇ ਪਕੌੜੇ ਅਤੇ ਪੂਰੀਆਂ ਖਾਣ ਕਾਰਨ ਦਰਜਨਾਂ ਲੋਕ ਬੀਮਾਰ ਹੋ ਗਏ। ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਤੋਂ ਦਿੱਤੀ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਆਟਾ ਵੇਚਣ ਵਾਲੇ ਦੁਕਾਨਦਾਰਾਂ 'ਤੇ ਛਾਪੇਮਾਰੀ ਕੀਤੀ ਗਈ, ਕਈ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਅਤੇ ਸਬੰਧਤ ਥਾਣਿਆਂ ਵਿੱਚ ਐਫਆਈਆਰ ਦਰਜ ਕਰਵਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਜ਼ਿਲ੍ਹੇ ਵਿੱਚ ਕਈ ਥਾਵਾਂ ’ਤੇ ਵਰਤ ਰੱਖਣ ਵਾਲੇ ਲੋਕ ਕੁੱਟੂ ਦੇ ਆਟੇ ਤੋਂ ਬਣੇ ਪਕਵਾਨ ਖਾ ਕੇ ਬਿਮਾਰ ਹੋ ਗਏ ਅਤੇ ਉਨ੍ਹਾਂ ਨੂੰ ਉਲਟੀਆਂ, ਜੀਅ ਕੱਚਾ ਹੋਣਾ ਅਤੇ ਦਸਤ ਦੀ ਸ਼ਿਕਾਇਤ ਹੋਈ।

ਇਹ ਵੀ ਪੜ੍ਹੋ- PM ਮੋਦੀ 14 ਅਪ੍ਰੈਲ ਨੂੰ ਮੈਸੂਰ 'ਚ ਰੈਲੀ ਤੇ ਮੰਗਲੁਰੂ 'ਚ ਕਰਨਗੇ ਰੋਡ ਸ਼ੋਅ

ਪ੍ਰਸ਼ਾਸਨ ਨੇ ਦੱਸਿਆ ਕਿ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਇਨ੍ਹਾਂ ਦੀ ਗਿਣਤੀ ਤਿੰਨ ਦਰਜਨ ਤੱਕ ਦੱਸੀ ਜਾ ਰਹੀ ਹੈ, ਜੋ ਹੋਰ ਵੀ ਹੋ ਸਕਦੀ ਹੈ। ਮੰਗਲਵਾਰ ਤੋਂ ਚੈਤਰ ਨਵਰਾਤਰੀ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਸ਼ੈਲੇਂਦਰ ਕੁਮਾਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦਾ ਮੁਆਇਨਾ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਵਿੱਚੋਂ ਕੁੱਲ 14 ਵਿਅਕਤੀਆਂ ਦੇ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹੋਰਨਾਂ ਥਾਵਾਂ ਤੋਂ ਲੋਕਾਂ ਦੇ ਬਿਮਾਰ ਹੋਣ ਬਾਰੇ ਜਾਣਕਾਰੀ ਇਕੱਠੀ ਕਰ ਰਿਹਾ ਹੈ। ਕੁਮਾਰ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਹੁਣ ਉਹ ਖਤਰੇ ਤੋਂ ਬਾਹਰ ਹਨ। ਅਧਿਕਾਰੀ ਨੇ ਦੱਸਿਆ ਕਿ ਖ਼ਬਰ ਮਿਲੀ ਸੀ ਕਿ ਮੰਗਲਵਾਰ ਨੂੰ ਵਿਕਾਸ ਨਗਰ, ਮਹਿੰਦਰ ਨਗਰ ਅਤੇ ਦਵਾਰਿਕੇਸ਼ ਨਗਰ ਦੇ ਕੁਝ ਲੋਕਾਂ ਨੂੰ ਕੁੱਟੂ ਦੇ ਆਟੇ ਨਾਲ ਬਣੇ ਪਕਵਾਨ ਖਾਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਗਈਆਂ ਅਤੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦਾ ਇਲਾਜ ਜਾਰੀ ਹੈ ਅਤੇ ਉਹ ਹੁਣ ਠੀਕ ਹਨ। ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਨੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਅਜਿਹੀਆਂ ਸਾਰੀਆਂ ਥਾਵਾਂ 'ਤੇ ਭੇਜਿਆ ਹੈ ਅਤੇ ਜੇਕਰ ਲੋੜ ਪਈ ਤਾਂ ਲੋਕਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ- ਪਵਨ ਸਿੰਘ ਦਾ ਐਲਾਨ, ਕਾਰਾਕਾਟ ਲੋਕ ਸਭਾ ਸੀਟ ਤੋਂ ਲੜਨਗੇ ਚੋਣ

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਫੂਡ ਐਂਡ ਡਰੱਗ ਵਿਭਾਗ ਵੱਲੋਂ ਵੀ ਅਜਿਹੇ ਪਕਵਾਨਾਂ ਦੇ ਸੈਂਪਲ ਜਾਂਚ ਲਈ ਇਕੱਤਰ ਕੀਤੇ ਜਾ ਰਹੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੁੱਟੂ ਦੇ ਆਟੇ ਦੀ ਗੁਣਵੱਤਾ ਚੰਗੀ ਨਹੀਂ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਜਿਹੇ ਸਾਰੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਥਾਣਾ ਦਵਾਰੀਕੇਸ਼ ਨਗਰ 'ਚ ਉਕਤ ਦੁਕਾਨਦਾਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ, ਜਿੱਥੋਂ ਆਟਾ ਖਰੀਦਿਆ ਗਿਆ ਸੀ। ਚੀਫ਼ ਮੈਡੀਕਲ ਅਫ਼ਸਰ ਡਾ: ਅਜੇ ਕੁਮਾਰ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਤਿੰਨ ਦਰਜਨ ਲੋਕ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਹੋਏ ਹਨ, ਨੇ ਦੱਸਿਆ ਕਿ ਮਹਿੰਦਰ ਨਗਰ ਦੇ ਲੋਕਾਂ ਨੇ ਖੇਤੀਬਾੜੀ ਮੰਡੀ ਦੇ ਉਕਤ ਦੁਕਾਨਦਾਰ ਤੋਂ ਵੀ ਕੁੱਟੂ ਦਾ ਆਟਾ ਖ਼ਰੀਦਿਆ ਸੀ, ਜਿਸ ਤੋਂ ਵਿਕਾਸ ਨਗਰ ਦੇ ਲੋਕਾਂ ਨੇ ਖਰਿਦਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਦੀਆਂ ਹਦਾਇਤਾਂ 'ਤੇ ਸਹਾਇਕ ਕਮਿਸ਼ਨਰ ਫੂਡ ਸੇਫਟੀ ਐਂਡ ਡਰੱਗ ਐਡਮਨਿਸਟ੍ਰੇਸ਼ਨ ਵੱਲੋਂ ਕੁੱਟੂ ਦਾ ਆਟਾ ਖਾਣ ਨਾਲ ਹੋਣ ਵਾਲੇ ਜ਼ਹਿਰੀਲੇ ਪਦਾਰਥਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Inder Prajapati

Content Editor

Related News