ਸੋਨੀਆ ਗਾਂਧੀ ਨੂੰ ED ਵਲੋਂ ਨੋਟਿਸ ''ਤੇ ਬੋਲੇ ਅਨੁਰਾਗ ਠਾਕੁਰ- ਏਜੰਸੀ ਆਪਣਾ ਕੰਮ ਕਰਦੀ ਹੈ
Wednesday, Jun 01, 2022 - 05:28 PM (IST)
ਨਵੀਂ ਦਿੱਲੀ/ਹਿਮਾਚਲ ਪ੍ਰਦੇਸ਼ (ਵਾਰਤਾ)- ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਨੋਟਿਸ ਦਿੱਤੇ ਜਾਣ 'ਤੇ ਕੋਈ ਸਿੱਧੀ ਪ੍ਰਤੀਕਿਰਿਆ ਕਰਨ ਤੋਂ ਇਨਕਾਰ ਕਰਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਸਰਕਾਰੀ ਏਜੰਸੀ ਆਪਣਾ ਕੰਮ ਕਰਦੀ ਹੈ। ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਇੱਥੇ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਬਾਰੇ ਜਾਣਕਾਰੀ ਦੇਣ ਲਈ ਆਯੋਜਿਤ ਪੱਤਰਕਾਰ ਸੰਮੇਲਨ 'ਚ ਈ.ਡੀ. ਵਲੋਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਦਿੱਤੇ ਜਾਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਕਿਹਾ,''ਸਰਕਾਰੀ ਏਜੰਸੀ ਆਪਣਾ ਕੰਮ ਕਰਦੀ ਹੈ।''
ਇਹ ਵੀ ਪੜ੍ਹੋ : ਨੈਸ਼ਨਲ ਹੈਰਾਲਡ ਕੇਸ: ED ਨੇ ਭੇਜਿਆ ਸੰਮਨ, ਸੋਨੀਆ ਗਾਂਧੀ ਅਤੇ ਰਾਹੁਲ ਦੀਆਂ ਵਧੀਆਂ ਮੁਸ਼ਕਲਾਂ
ਨਾਲ ਹੀ ਉਨਾਂ ਕਿਹਾ ਕਿ ਇਹ ਸਵਾਲ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਨਾਲ ਜੁੜਿਆ ਹੋਇਆ ਨਹੀਂ ਹੈ। ਕੌਮਾਂਤਰੀ ਬਜ਼ਾਰ 'ਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਸੰਦਰਭ 'ਚ ਪੁੱਛੇ ਗਏ ਸਵਾਲ ਨੂੰ ਵੀ ਉਨ੍ਹਾਂ ਨੇ ਟਾਲ ਦਿੱਤਾ ਪਰ ਕਿਹਾ ਕਿ ਅਰਥਵਿਵਸਥਾ ਦੀ ਦ੍ਰਿਸ਼ਟੀ ਨਾਲ ਭਾਰਤ ਦੇ ਅੰਕੜੇ ਸੰਤੋਸ਼ਜਨਕ ਹਨ ਅਤੇ ਦੁਨੀਆ ਨੇ ਵੀ ਇਸ ਗੱਲ ਨੂੰ ਮੰਨਿਆ ਹੈ ਕਿ ਭਾਰਤੀ ਅਰਥਵਿਵਸਥਾ 8 ਫੀਸਦੀ ਉੱਪਰ ਦੀ ਦਰ 'ਤੇ ਵੱਧ ਰਹੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ