ਰਾਕੇਸ਼ ਟਿਕੈਤ ਦੀ ਕੇਂਦਰ ਨੂੰ ਚਿਤਾਵਨੀ: 5 ਸਤੰਬਰ ਨੂੰ ਮਹਾਪੰਚਾਇਤ 'ਚ ਬਣੇਗੀ ਆਰ-ਪਾਰ ਦੀ ਰਣਨੀਤੀ

Monday, Aug 09, 2021 - 10:19 AM (IST)

ਰਾਕੇਸ਼ ਟਿਕੈਤ ਦੀ ਕੇਂਦਰ ਨੂੰ ਚਿਤਾਵਨੀ: 5 ਸਤੰਬਰ ਨੂੰ ਮਹਾਪੰਚਾਇਤ 'ਚ ਬਣੇਗੀ ਆਰ-ਪਾਰ ਦੀ ਰਣਨੀਤੀ

ਨੋਇਡਾ- ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ 'ਚ 5 ਸਤੰਬਰ ਨੂੰ ਹੋਣ ਵਾਲੀ ਮਹਾਪੰਚਾਇਤ 'ਚ ਆਰ-ਪਾਰ ਦੀ ਰਣਨੀਤੀ ਤਿਆਰ ਹੋਵੇਗੀ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਐਤਵਾਰ ਸ਼ਾਮ ਨੋਇਡਾ ਦੇ ਜੇਵਰ ਖੇਤਰ 'ਚ ਸਬੌਤਾ ਅੰਡਰ ਕੋਲ ਆਯੋਜਿਤ ਇਕ ਰੈਲੀ ਦੌਰਾਨ ਆਪਣੇ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਨੂੰ ਦੋਹਰਾਉਂਦੇ ਹੋਏ ਕਹਿਾ ਕਿ ਇਹ ਖੇਤੀ ਕਾਨੂੰਨ ਕਿਸਾਨ ਮਜ਼ਦੂਰ ਅਤੇ ਆਮ ਜਨਤਾ ਦੇ ਵਿਰੋਧੀ ਹਨ। 

ਇਹ ਵੀ ਪੜ੍ਹੋ : ਭੈਣ ਨੂੰ ਕੈਂਸਰ ਤੋਂ ਬਚਾਉਣ ਲਈ 10 ਸਾਲਾ ਬੱਚਾ ਸੜਕਾਂ ’ਤੇ ਵੇਚ ਰਿਹਾ ਪੰਛੀਆਂ ਦਾ ਦਾਣਾ

ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਬਰਬਾਦ ਕਰਨ ਲਈ ਬਿਨਾਂ ਮੰਗੇ ਇਹ ਖੇਤੀ ਕਾਨੂੰਨ ਦੇਸ਼ ਦੇ ਕਿਸਾਨਾਂ ਨੂੰ ਥੋਪ ਦਿੱਤੇ ਗਏ ਹਨ। ਜਿਸ ਨਾਲ ਕਿਸਾਨ ਪਹਿਲਾਂ ਕਰਜ਼ 'ਚ ਡੁਬੇਗਾ, ਫਿਰ ਹੌਲੀ-ਹੌਲੀ ਪੂੰਜੀਪਤੀ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਹੜਪਨ ਦਾ ਕੰਮ ਕਰਨਗੇ। ਦੇਸ਼ ਦੇ ਲੋਕ ਕਿਸਾਨ ਅੰਦੋਲਨ ਨਾਲ ਨਹੀਂ ਵਿਚਾਰਧਾਰਕ ਕ੍ਰਾਂਤੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਖੇਤਰ ਦੇ ਕਿਸਾਨਾਂ ਤੋਂ ਸਤੰਬਰ ਨੂੰ ਮੁਜ਼ੱਫਰਨਗਰ 'ਚ ਹੋਣ ਵਾਲੀ ਮਹਾਪੰਚਾਇਤ 'ਚ ਵੱਧ ਤੋਂ ਵੱਧ ਗਿਣਤੀ 'ਚ ਹਿੱਸਾ ਲੈਣ ਦੀ ਅਪੀਲ ਕੀਤੀ। ਟਿਕੈਤ ਨੇ ਕਿਹਾ ਕਿ ਸਰਕਾਰ ਸਿਰਫ਼ ਇਸ ਨੂੰ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦਾ ਅੰਦੋਲਨ ਦੱਸ ਰਹੀ ਹੈ ਪਰ ਇਸ 'ਚ 550 ਤੋਂ ਵੱਧ ਕਿਸਾਨ ਸੰਗਠਨ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਹ ਗਲਤਫਹਿਮੀ ਛੱਡ ਦੇਵੇ ਕਿ ਕਿਸਾਨ ਥੱਕ ਕੇ ਘਰ ਵਾਪਸ ਚੱਲੇ ਜਾਣਗੇ। ਮਹਾਪੰਚਾਇਤ 'ਚ ਜੇਵਰ ਤੋਂ ਇਲਾਵਾ ਬੁਲੰਦਸ਼ਹਿਰ, ਅਲੀਗੜ੍ਹ, ਮਥੁਰਾ ਸਮੇਤ ਕਈ ਜ਼ਿਲ੍ਹਿਆਂ ਦੇ ਲੋਕ ਵੀ ਪਹੁੰਚੇ ਸਨ।

ਇਹ ਵੀ ਪੜ੍ਹੋ : ਮਾਂ ਨੇ ਮੋਬਾਇਲ ’ਤੇ ਗੇਮ ਖੇਡਣ ਤੋਂ ਰੋਕਿਆ ਤਾਂ 13 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News