ਪੱਤਰਕਾਰ ਦੇ ਸਵਾਲ ''ਤੇ ਕਿਸਾਨ ਨੇ ਰੱਖੀ ਖਾਲਿਸਤਾਨ ਦੀ ਮੰਗ, ਟਵਿਟਰ ''ਤੇ ਟਰੈਂਡ ਹੋਣ ਲੱਗੀ ਵੀਡੀਓ
Tuesday, Feb 13, 2024 - 07:02 PM (IST)
ਨੈਸ਼ਨਲ ਡੈਸਕ: ਕਿਸਾਨ ਆਗੂਆਂ ਅਤੇ ਕੇਂਦਰ ਵਿਚਾਲੇ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਸਮੇਤ ਕਈ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕਰ ਚੁੱਕੇ ਕਿਸਾਨਾਂ ਨੇ ਅੱਜ ਹਜ਼ਾਰਾਂ ਟਰੈਕਟਰ-ਟਰਾਲੀਆਂ ਨਾਲ ਦਿੱਲੀ ਵੱਲ ਚਾਲੇ ਪਾ ਲਏ ਹਨ, ਜਿਸ ਨੂੰ ਵੇਖਦੇ ਹੋਏ ਕੁੰਡਲੀ-ਸਿੰਘੂ ਬਾਰਡਰ ’ਤੇ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਥੇ ਹੀ ਇਸ ਦੌਰਾਨ ਜਦੋਂ ਪੰਜਾਬ ਕੇਸਰੀ ਦੇ ਰਿਪੋਰਟਰ ਸੁਧੀਰ ਪਾਂਡੇ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਇੱਕ ਸਮੂਹ ਤੋਂ ਸਵਾਲ ਕੀਤਾ ਤਾਂ ਉਨ੍ਹਾਂ ਦੇ ਜਵਾਬ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ। ਦਰਅਸਲ ਰਿਪੋਰਟਰ ਨੇ ਸਵਾਲ ਪੁੱਛਿਆ ਕਿ ਤੁਹਾਡੀ ਕੀ ਮੰਗ ਹੈ? ਇਸ ਦੇ ਜਵਾਬ ਵਿੱਚ ਇੱਕ ਵਿਅਕਤੀ ਨੇ ਪੰਜਾਬ ਨੂੰ ਖਾਲਿਸਤਾਨ ਬਣਾਉਣ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।
These are the 'Kisans,' protesting for their 'rights.' What are their rights? Khalistan? Azad Punjab?
— Mohit Suryavanshi (@IMAntiSecular) February 13, 2024
This young Khalistani is blatantly admitting that he wants Azad Punjab. The Kisan protest is nothing but a guise for the same.#FarmersProtest2024 pic.twitter.com/htvLLT8iZn
ਟਵਿੱਟਰ 'ਤੇ ਟਰੈਂਡ ਕਰ ਰਿਹਾ ਹੈ #Khalistan
ਪੱਤਰਕਾਰ ਦੇ ਸਵਾਲ 'ਤੇ ਅੰਦੋਲਨ ਦਾ ਹਿੱਸਾ ਬਣੇ ਇਕ ਵਿਅਕਤੀ ਨੇ ਕਿਹਾ, 'ਉਨ੍ਹਾਂ ਨੂੰ ਹੁਣ ਸਰਕਾਰ ਤੋਂ ਕੋਈ ਉਮੀਦ ਨਹੀਂ ਹੈ। ਅਸੀਂ ਆਜ਼ਾਦ ਪੰਜਾਬ ਦੀ ਮੰਗ ਕਰਦੇ ਹਾਂ। ਇਕ ਸਾਂਝਾ ਪੰਜਾਬ...ਇਕ ਖਾਲਿਸਤਾਨ ਪੰਜਾਬ।'' ਕਿਸਾਨ ਅੰਦੋਲਨ ਦੇ ਵਿਚਕਾਰ ਹੁਣ ਟਵਿੱਟਰ 'ਤੇ ਹੈਸ਼ਟੈਗ ਖਾਲਿਸਤਾਨ ਟਰੈਂਡ ਕਰ ਰਿਹਾ ਹੈ। ਵੀਡੀਓ ਨੂੰ ਕਈ ਲੋਕਾਂ ਵੱਲੋਂ ਸ਼ੇਅਰ ਕੀਤਾ ਜਾ ਰਿਹਾ ਹੈ ਅਤੇ ਅੰਦੋਲਨ ਦਾ ਹਿੱਸਾ ਬਣੇ ਪ੍ਰਦਰਸ਼ਨਕਾਰੀਆਂ ਦੇ ਇਰਾਦਿਆਂ 'ਤੇ ਵੀ ਸਵਾਲ ਚੁੱਕੇ ਜਾ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।