'ਵੀਰ ਬਾਲ ਦਿਵਸ' ਮੌਕੇ PM ਮੋਦੀ ਬੋਲੇ- 'ਅਸੀਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕਦੇ ਭੁੱਲਾ ਨਹੀਂ ਸਕਦੇ'

12/26/2023 12:24:07 PM

ਨਵੀਂ ਦਿੱਲੀ- ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 'ਭਾਰਤ ਮੰਡਪਮ' 'ਚ ਸਿੱਖਾ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ 'ਵੀਰ ਬਾਲ ਦਿਵਸ' ਮਨਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀਆਂ ਅਤੇ ਵੱਡੀ ਗਿਣਤੀ 'ਚ ਸਕੂਲੀ ਬੱਚਿਆਂ ਨੇ ਸ਼ਿਰਕਤ ਕੀਤੀ। 

ਇਹ ਵੀ ਪੜ੍ਹੋ-  ਮਾਂ ਵੈਸ਼ਣੋ ਦੇਵੀ ਯਾਤਰਾ: ਇਸ ਸਾਲ 2013 ਦੀ ਯਾਤਰਾ ਦੇ ਅੰਕੜਿਆਂ ਦਾ ਵੀ ਟੁੱਟਾ ਰਿਕਾਰਡ

ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਵੀਰ ਸਾਹਿਬਜ਼ਾਦਿਆਂ ਦੇ ਅਮਰ ਬਲੀਦਾਨ ਨੂੰ ਯਾਦ ਕਰ ਰਿਹਾ ਹੈ। ਉਨ੍ਹਾਂ ਤੋਂ ਪ੍ਰੇਰਨਾ ਲੈ ਰਿਹਾ ਹੈ। ਅੱਜ ਆਜ਼ਾਦੀ ਦੇ ਅੰਮ੍ਰਿਤਕਾਲ 'ਚ 'ਵੀਰ ਬਾਲ ਦਿਵਸ' ਦੇ ਰੂਪ ਵਿਚ ਇਕ ਨਵਾਂ ਅਧਿਆਏ ਸ਼ੁਰੂ ਹੋਇਆ। ਪਿਛਲੇ ਸਾਲ ਦੇਸ਼ ਨੇ ਪਹਿਲੀ ਵਾਰ 26 ਦਸੰਬਰ ਨੂੰ ਵੀਰ ਬਾਲ ਦਿਵਸ ਦੇ ਤੌਰ 'ਤੇ ਮਨਾਇਆ ਸੀ। ਪੂਰੇ ਦੇਸ਼ ਵਿਚ ਸਾਰਿਆਂ ਨੇ ਸਾਹਿਬਜ਼ਾਦਿਆਂ ਦੀ ਵੀਰ ਗਾਥਾ ਨੂੰ ਸੁਣਿਆ ਸੀ। ਵੀਰ ਬਾਲ ਦਿਵਸ ਕੁਝ ਵੀ ਕਰਨ ਗੁਜ਼ਰਨ ਦੇ ਸੰਕਲਪ ਦਾ ਪ੍ਰਤੀਕ ਹੈ। ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਸ਼ਹਾਦਤ ਸਮੇਂ ਘੱਟ ਉਮਰ ਮਾਇਨੇ ਨਹੀਂ ਰੱਖਦੀ। 

ਇਹ ਵੀ ਪੜ੍ਹੋ- ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੇ ਜਲੰਧਰ ਦੇ ਆਰਮੀ ਹਸਪਤਾਲ 'ਚ ਲਿਆ ਆਖ਼ਰੀ ਸਾਹ, 8 ਸਾਲਾਂ ਤੋਂ ਕੋਮਾ 'ਚ ਸਨ

ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਚਾਰੋਂ ਸਾਹਿਬਜ਼ਾਦਿਆਂ ਦੀ ਬੇਮਿਸਾਲ ਹਿੰਮਤ ਅਤੇ ਸ਼ਹਾਦਤ ਅੱਜ ਵੀ ਭਾਰਤੀਆਂ ਨੂੰ ਤਾਕਤ ਦਿੰਦੇ ਹਨ। ਅੱਜ ਮੈਂ ਬਾਬਾ ਮੋਤੀ ਲਾਲ ਮਹਿਰਾ ਦੇ ਪਰਿਵਾਰ ਦੀ ਸ਼ਹਾਦਤ ਅਤੇ ਦੀਵਾਨ ਟੋਡਰ ਮੱਲ ਦੀ ਭਗਤੀ ਨੂੰ ਵੀ ਯਾਦ ਕਰਦਾ ਹਾਂ। ਚਮਕੌਰ ਅਤੇ ਸਰਹਿੰਦ ਦੀ ਲੜਾਈ 'ਚ ਜੋ ਕੁਝ ਹੋਇਆ, ਉਹ ਅੱਜ ਇਤਿਹਾਸ ਹੈ। ਇਹ ਇਤਿਹਾਸ ਬੇਮਿਸਾਲ ਹੈ। ਇਸ ਇਤਿਹਾਸ ਨੂੰ ਅਸੀਂ ਭੁੱਲਾ ਨਹੀਂ ਸਕਦੇ। ਇਸ ਨੂੰ ਆਉਣ ਵਾਲਿਆਂ ਪੀੜ੍ਹੀਆਂ ਨੂੰ ਯਾਦ ਦਿਵਾਉਂਦੇ ਰਹਿਣਾ ਬਹੁਤ ਜ਼ਰੂਰੀ ਹੈ। ਜਦੋਂ ਅਨਿਆਂ ਅਤੇ ਅੱਤਿਆਚਾਰ ਦਾ ਘੋਰ ਹਨ੍ਹੇਰਾ ਸੀ, ਉਦੋਂ ਵੀ ਸਾਹਿਬਜ਼ਾਦਿਆਂ ਨੇ ਨਿਰਾਸ਼ਾ ਨੂੰ ਪਲ ਭਰ ਲਈ ਹਾਵੀ ਨਹੀਂ ਹੋਣ ਦਿੱਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Tanu

Content Editor

Related News