ਜ਼ੋਮੈਟੋ ਦੇ ਡਿਲਿਵਰੀ ਬੁਆਏ ਨੂੰ ਕਾਰ ਨਾਲ ਕੁਚਲਣ ਦੇ ਦੋਸ਼ ''ਚ ਇਕ ਗ੍ਰਿਫ਼ਤਾਰ

Tuesday, Oct 08, 2024 - 03:44 PM (IST)

ਜ਼ੋਮੈਟੋ ਦੇ ਡਿਲਿਵਰੀ ਬੁਆਏ ਨੂੰ ਕਾਰ ਨਾਲ ਕੁਚਲਣ ਦੇ ਦੋਸ਼ ''ਚ ਇਕ ਗ੍ਰਿਫ਼ਤਾਰ

ਨਵੀਂ ਦਿੱਲੀ (ਭਾਸ਼ਾ)- ਦੱਖਣ-ਪੂਰਬੀ ਦਿੱਲੀ 'ਚ ਸੜਕ ਪਾਰ ਕਰਦੇ ਸਮੇਂ ਖਾਣ ਵਾਲੀਆਂ ਚੀਜ਼ਾਂ ਦੀ ਸਪਲਾਈ ਕਰਨ ਵਾਲੇ ਇਕ ਵਿਅਕਤੀ ਨੂੰ ਕਾਰ ਨਾਲ ਕੁਚਲਣ ਦੇ ਦੋਸ਼ 'ਚ ਮੰਗਲਵਾਰ ਨੂੰ ਇਕ ਵਿਅਕਤੀ ਨੇ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਨਵੀਨ ਕੁਮਾਰ (29) ਵਜੋਂ ਹੋਈ ਹੈ ਜੋ ਸੈਲੂਨ ਚਲਾਉਂਦਾ ਹੈ। ਪੁਲਸ ਅਨੁਸਾਰ,''ਜ਼ੋਮੈਟੋ' ਤੋਂ ਸਪਲਾਈ ਕਰਨ ਵਾਲੇ ਵਿਅਕਤੀ ਦੀ ਸੋਮਵਾਰ ਤੜਕੇ ਆਊਟਰ ਰਿੰਗ ਰੋਡ 'ਤੇ ਸੜਕ ਪਾਰ ਕਰਦੇ ਸਮੇਂ ਕੁਮਾਰ ਦੀ ਕਾਰ ਦੀ ਟੱਕਰ ਲੱਗਣ ਨਾਲ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕੁਮਾਰ ਮੌਕੇ 'ਤੇ ਫਰਾਰ ਹੋ ਗਿਆ। 

ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇੱਥੇ ਸਾਦਿਕ ਨਗਰ ਵਾਸੀ ਕੁਮਾਰ ਨੂੰ ਮੰਗਲਵਾਰ ਸਵੇਰੇ ਗ੍ਰਿਫ਼ਤਾਰ ਕਰ ਕੇ ਉਸ ਦੀ ਕਾਰ ਜ਼ਬਤ ਕਰ ਲਈ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਜਿਹੜੇ ਵਾਹਨ ਨਾਲ ਇਹ ਹਾਦਸਾ ਹੋਇਆ ਹੈ, ਉਹ ਕੁਮਾਰ ਦੀ ਭੈਣ ਦੇ ਨਾਂ 'ਤੇ ਰਜਿਸਟਰਡ ਹੈ। ਪੁਲਸ ਨੇ ਦੱਸਿਆ ਕਿ 'ਆਨਲਾਈਨ' ਖਾਣ ਵਾਲੀਆਂ ਚੀਜ਼ਾਂ ਸਪਲਾਈ ਕਰਨ ਵਾਲੇ ਐਪ 'ਜ਼ੋਮੈਟੋ' 'ਚ ਕੰਮ ਕਰਨ ਵਾਲੇ ਹਰੇਂਦਰ (27) ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਨੂੰ ਵਾਹਨ ਨੇ ਟੱਕਰ ਮਾਰ ਦਿੱਤੀ। ਉਸ ਨੂੰ ਸਫਦਰਜੰਗ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਦੇ ਅੰਕੜਿਆਂ ਅਨੁਸਾਰ ਇਸ ਸਾਲ ਇਕ ਜਨਵਰੀ ਤੋਂ 15 ਸਤੰਬਰ ਤੱਕ ਸੜਕ ਹਾਦਸਿਆਂ 'ਚ ਕੁੱਲ 1,031 ਲੋਕ ਮਾਰੇ ਗਏ, ਜਦੋਂ ਕਿ ਇਸ ਮਿਆਦ 'ਚ ਰਾਸ਼ਟਰੀ ਰਾਜਧਾਨੀ 'ਚ ਕੁੱਲ 3,894 ਸੜਕ ਹਾਦਸੇ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News