ਬਾਰਾਮੁਲਾ ''ਚੋਂ ਇਕ ਅੱਤਵਾਦੀ ਗ੍ਰਿਫਤਾਰ

Tuesday, Apr 03, 2018 - 08:24 PM (IST)

ਸ਼੍ਰੀਨਗਰ — ਉੱਤਰੀ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ 'ਚ ਫੌਜ, ਜੰਮੂ-ਕਸ਼ਮੀਰ ਪੁਲਸ ਅਤੇ ਸੀ. ਆਰ. ਪੀ. ਐੱਫ. ਦੀ ਸੰਯਕੁਤ ਕਾਰਵਾਈ ਦੌਰਾਨ ਇਕ ਸਥਾਨਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੱਤਵਾਦੀ ਦੀ ਗ੍ਰਿਫਤਾਰੀ ਬਾਰਾਮੂਲਾ ਦੇ ਸੋਪੋਰ ਇਲਾਕੇ 'ਚ ਹੋਈ ਹੈ, ਜਿਸ ਤੋਂ ਬਾਅਦ ਫੌਜ ਨੇ ਸਖ਼ਤ ਸੁਰੱਖਿਆ ਵਿਚਾਲੇ ਅੱਤਵਾਦੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਕੋਲ ਏਕੇ-47 ਰਾਈਫਲ ਸਮੇਤ ਕੁੱਝ ਸ਼ੱਕੀ ਵਸਤੂਆਂ ਵੀ ਬਰਾਮਦ ਕੀਤੀਆਂ ਗਈਆਂ ਹਨ।
ਜਾਣਕਾਰੀ ਮੁਤਾਬਕ ਫੌਜ ਦੀ ਰਾਸ਼ਟਰੀ ਰਾਈਫਲਜ਼ ਨੂੰ ਮੰਗਲਵਾਰ ਸਵੇਰੇ ਬਾਰਾਮੂਲਾ ਦੇ ਸੋਪੋਰ ਇਲਾਕੇ 'ਚ ਕੁੱਝ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਫੌਜ ਦੀ 52 ਰਾਸ਼ਟਰੀ ਰਾਈਫਲਜ਼ ਦੀ ਟੀਮ ਨੇ ਪਹਿਲਾਂ ਹੀ ਇਲਾਕੇ 'ਚ ਘੇਰਾਬੰਦੀ ਕਰ ਦਿੱਤੀ। ਇਸ ਤੋਂ ਬਾਅਦ ਜੰਮੂ ਕਸ਼ਮੀਰ ਪੁਲਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਅਤੇ ਸੀ. ਆਰ. ਪੀ. ਐੱਫ. ਨੇ ਮਿਲ ਕੇ ਸਰਚ ਆਪਰੇਸ਼ਨ ਸ਼ੁਰੂ ਕੀਤਾ। ਇਸ ਸਰਚ ਆਪਰੇਸ਼ਨ ਦੌਰਾਨ ਫੌਜ ਨੇ ਇਕ ਮਕਾਨ 'ਚ ਲੁਕੇ ਸਥਾਨਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ, ਜਿਸ ਕੋਲੋਂ ਇਕ ਏਕੇ-47 ਸਮੇਤ ਕੁੱਝ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ।


Related News