ਕਸ਼ਮੀਰ ''ਚ ਅੱਤਵਾਦੀ ਹਮਲਿਆਂ ''ਚ ਭਾਜਪਾ ਦਾ ਇੱਕ ਪੰਚ ਅਤੇ ਦੋ ਪੁਲਸ ਮੁਲਾਜ਼ਮ ਜ਼ਖ਼ਮੀ

08/05/2020 2:14:22 AM

ਸ਼੍ਰੀਨਗਰ - ਦੱਖਣੀ ਕਸ਼ਮੀਰ 'ਚ ਮੰਗਲਵਾਰ ਨੂੰ ਹੋਏ ਦੋ ਵੱਖ-ਵੱਖ ਅੱਤਵਾਦੀ ਹਮਲਿਆਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਇੱਕ ਪੰਚ ਅਤੇ ਦੋ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਭਾਜਪਾ ਨਾਲ ਜੁੜੇ ਆਰਿਫ ਅਹਿਮਦ ਨਾਮ ਦੇ ਇੱਕ ਪੰਚ 'ਤੇ ਮੰਗਲਵਾਰ ਸ਼ਾਮ ਨੂੰ ਗੋਲੀਬਾਰੀ ਕੀਤੀ। ਇਸ ਗੋਲੀਬਾਰੀ 'ਚ ਆਰਿਫ ਅਹਿਮਦ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਹਮਲੇ ਨੂੰ ਅੰਜਾਮ ਦੇਣ ਤੋਂ ਬਾਅਦ ਅੱਤਵਾਦੀ ਉੱਥੋਂ ਭੱਜ ਨਿਕਲੇ। ਸੁਰੱਖਿਆਬਲਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਵੱਡੇ ਪੱਧਰ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਇਲਾਵਾ ਇੱਕ ਹੋਰ ਘਟਨਾ 'ਚ ਪੁਲਵਾਮਾ ਜ਼ਿਲ੍ਹੇ ਦੇ ਵਾਨਪੋਰਾ 'ਚ ਅੱਤਵਾਦੀਆਂ ਨੇ ਪੁਲਸ ਦੇ ਇੱਕ ਦਲ 'ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ ਜਿਸ 'ਚ ਦੋ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ। ਜ਼ਖ਼ਮੀ ਪੁਲਸ ਮੁਲਾਜ਼ਮ ਨੂੰ ਤੁਰੰਤ ਨਜ਼ਦੀਕ ਦੇ ਇੱਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜ਼ਖ਼ਮੀ ਪੁਲਸ ਮੁਲਾਜ਼ਮਾਂ ਦੀ ਪਛਾਣ ਕਾਂਸਟੇਬਲ ਖੁਰਸ਼ੀਦ ਅਹਿਮਦ ਅਤੇ ਵਿਸ਼ੇਸ਼ ਪੁਲਸ ਅਧਿਕਾਰੀ ਇਸ਼ਫਾਕ ਅਹਿਮਦ ਦੇ ਰੂਪ 'ਚ ਕੀਤੀ ਗਈ ਹੈ। ਇਸ ਤੋਂ ਬਾਅਦ ਅੱਤਵਾਦੀਆਂ ਨੂੰ ਫੜਨ ਲਈ ਘਟਨਾ ਸਥਾਨ ਦੇ ਆਲੇ ਦੁਆਲੇ ਸੁਰੱਖਿਆ ਬਲਾਂ ਨੂੰ ਤਾਇਨਾਤ ਕਰ ਖੇਤਰ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। 


Inder Prajapati

Content Editor

Related News