ਬਡਗਾਮ ''ਚ ਸੁਰੱਖਿਆ ਬਲਾਂ ''ਤੇ ਅੱਤਵਾਦੀ ਹਮਲੇ ''ਚ ਇੱਕ ਨਾਗਰਿਕ ਜ਼ਖ਼ਮੀ

Tuesday, Sep 21, 2021 - 09:54 PM (IST)

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਜਵਾਨਾਂ 'ਤੇ ਹਮਲਾ ਕਰ ਦਿੱਤਾ ਜਿਸ ਵਿੱਚ ਇੱਕ ਨਾਗਰਿਕ ਜ਼ਖ਼ਮੀ ਹੋ ਗਿਆ। ਪੁਲਸ ਦੇ ਇੱਕ ਬੁਲਾਰਾ ਨੇ ਅੱਜ ਸ਼ਾਮ ਦੱਸਿਆ ਕਿ ਅੱਤਵਾਦੀਆਂ ਨੇ ਬਡਗਾਮ ਦੇ ਲੱਸੀਪੋਰਾ ਖਾਗ ਪਿੰਡ ਦੇ ਕੋਲ ਡਿਊਟੀ 'ਤੇ ਤਾਇਨਾਤ ਸੁਰੱਖਿਆ ਬਲਾਂ ਦੇ ਜਵਾਨਾਂ 'ਤੇ ਗੋਲੀਬਾਰੀ ਕੀਤੀ।

ਇਹ ਵੀ ਪੜ੍ਹੋ - ਮਹੰਤ ਨਰਿੰਦਰ ਗਿਰੀ ਦੀ ਮੌਤ ਦੇ ਮਾਮਲੇ 'ਚ ਆਨੰਦ ਗਿਰੀ ਹਰਿਦੁਆਰ ਤੋਂ ਗ੍ਰਿਫਤਾਰ 

ਉਨ੍ਹਾਂ ਦੱਸਿਆ ਕਿ ਗੋਲੀਬਾਰੀ ਵਿੱਚ ਬਿਲਾਲ ਅਹਿਮਦ ਰਾਥਰ ਨਾਮਕ ਇੱਕ ਆਮ ਨਾਗਰਿਕ ਜ਼ਖ਼ਮੀ ਹੋ ਗਿਆ। ਬੁਲਾਰਾ ਨੇ ਦੱਸਿਆ ਕਿ ਬਿਲਾਲ ਨੂੰ ਪੈਰ ਵਿੱਚ ਗੋਲੀ ਲੱਗਣ ਕਾਰਨ ਤੁਰੰਤ ਹਸਪਤਾਲ ਲੈ ਜਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਵਾਧੂ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਭੇਜਿਆ ਗਿਆ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਵਿਅਕਤੀ ਬਾਰੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News