ਹਿਮਾਚਲ ਪ੍ਰਦੇਸ਼ ''ਚ ਕੋਰੋਨਾ ਦਾ ਇਕ ਹੋਰ ਕੇਸ ਆਇਆ ਸਾਹਮਣੇ, ਹੁਣ ਤੱਕ 3 ਦੀ ਮੌਤ

05/07/2020 6:04:41 PM

ਸ਼ਿਮਲਾ (ਭਾਸ਼ਾ)— ਹਿਮਾਚਲ ਪ੍ਰਦੇਸ਼ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ, ਜਿਸ ਨਾਲ ਪ੍ਰਦੇਸ਼ ਵਿਚ ਇਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 47 ਹੋ ਗਈ ਹੈ। ਮੰਡੀ ਦੇ ਮੁੱਖ ਡਾਕਟਰ ਅਧਿਕਾਰੀ ਜੀਵਾਨੰਦ ਚੌਹਾਨ ਨੇ ਦੱਸਿਆ ਕਿ ਇਕ ਔਰਤ 'ਚ ਕੋਰੋਨਾ ਪਾਜ਼ੇਟਿਵ ਦੀ ਪੁਸ਼ਟੀ ਹੋਈ ਹੈ। ਔਰਤ ਦੇ 21 ਸਾਲ ਦੇ ਬੇਟੇ ਦੀ ਕੋਰੋਨਾ ਵਾਇਰਸ ਕਾਰਨ ਮੰਗਲਵਾਰ ਨੂੰ ਮੌਤ ਹੋ ਗਈ ਸੀ। ਉਸ ਨੂੰ ਕਿਡਨੀ ਦੀ ਸਮੱਸਿਆ ਸੀ। ਔਰਤ ਨੂੰ ਸ਼ਿਮਲਾ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਜਲ ਵਿਚ ਕੁਆਰੰਟਾਈਨ ਕੀਤਾ ਗਿਆ ਸੀ।

ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪ੍ਰਦੇਸ਼ ਵਿਚ ਹੁਣ ਇਸ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 47 ਹੋ ਗਈ ਹੈ ਅਤੇ ਪ੍ਰਦੇਸ਼ ਵਿਚ ਹੁਣ ਤੱਕ ਕੁੱਲ 6 ਲੋਕ ਜੇਰੇ ਇਲਾਜ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ 'ਚੋਂ ਮੰਡੀ ਅਤੇ ਚੰਬਾ 'ਚ 2-2 ਜਦਕਿ ਸਿਰਮੌਰ ਅਤੇ ਕਾਂਗੜਾ 'ਚ 1-1 ਮਰੀਜ਼ ਜੇਰੇ ਇਲਾਜ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਦੇਸ਼ ਵਿਚ 34 ਮਰੀਜ਼ ਇਲਾਜ ਮਗਰੋਂ ਸਿਹਤਮੰਦ ਹੋ ਚੁੱਕੇ ਹਨ, ਜਦਕਿ 3 ਦੀ ਮੌਤ ਹੋ ਚੁੱਕੀ ਹੈ। 4 ਮਰੀਜ਼ਾਂ ਨੂੰ ਉਨ੍ਹਾਂ ਦੀ ਇੱਛਾ ਮੁਤਾਬਕ ਹਿਮਾਚਲ ਪ੍ਰਦੇਸ਼ ਤੋਂ ਬਾਹਰ ਇਲਾਜ ਲਈ ਭੇਜ ਦਿੱਤਾ ਗਿਆ ਹੈ।


Tanu

Content Editor

Related News