'ਇਕ ਦੇਸ਼ ਇਕ ਚੋਣ' ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ

Wednesday, Sep 18, 2024 - 02:50 PM (IST)

ਨਵੀਂ ਦਿੱਲੀ- ਮੋਦੀ ਕੈਬਨਿਟ ਵਲੋਂ ਅੱਜ ਇਕ ਵੱਡਾ ਫ਼ੈਸਲਾ ਲੈਂਦਿਆਂ ਇਕ ਦੇਸ਼ ਇਕ ਚੋਣ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸੰਬੰਧੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਭੇਜੀ ਗਈ ਰਿਪੋਰਟ ਨੂੰ ਕੈਬਨਿਟ ਨੇ ਮਨਜ਼ੂਰੀ ਦਿੱਤੀ ਹੈ ਅਤੇ ਹੁਣ ਇਸ ਪ੍ਰਸਤਾਵ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਲਿਆਂਦਾ ਜਾਵੇਗਾ। ਇੱਥੇ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਮੌਜੂਦਾ ਰਾਸ਼ਟਰਪਤੀ ਮੁਰਮੂ ਕੋਲ ਭੇਜ ਦਿੱਤਾ ਜਾਵੇਗਾ।


DIsha

Content Editor

Related News