ਇਕ ਕਰੋੜ ਦੀ ਵਿਦੇਸ਼ੀ ਕਰੰਸੀ ਬਰਾਮਦ

06/26/2019 12:56:47 AM

ਚੇਨਈ : ਸ਼ਹਿਰ ਦੇ ਸਥਾਨਕ ਹਵਾਈ ਅੱਡੇ 'ਤੇ ਇਕ ਵਿਅਕਤੀ ਨੂੰ ਕਰੋੜਾਂ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਕਾਬੂ ਕੀਤਾ ਗਿਆ। ਜਾਣਕਾਰੀ ਮੁਤਾਬਕ ਸਥਾਨਕ ਹਵਾਈ ਅੱਡੇ 'ਤੇ ਮੰਗਲਵਾਰ ਸ਼੍ਰੀਲੰਕਾ ਦੇ ਇਕ ਨਾਗਰਿਕ ਕੋਲੋਂ ਲਗਭਗ ਇਕ ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ। ਉਸ ਕੋਲ ਯੂਰੋ, ਦਿਨਾਰ ਤੇ ਦਰਹਾਮ ਬਰਾਮਦ ਕੀਤੇ ਗਏ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਪਰ ਬਾਅਦ 'ਚ ਉਸ ਨੂੰ ਜ਼ਮਾਨਤ ਮਿਲ ਗਈ।


Related News