ਰਤਨ ਲਾਲ ਕਟਾਰੀਆ ਦੇ ਦਿਹਾਂਤ ''ਤੇ ਇਕ ਦਿਨ ਦਾ ਰਾਜਕੀ ਸੋਗ, CM ਖੱਟੜ ਨੇ ਜਤਾਇਆ ਦੁੱਖ
Thursday, May 18, 2023 - 11:08 AM (IST)
ਹਿਸਾਰ- ਹਰਿਆਣਾ ਦੇ ਅੰਬਾਲਾ ਤੋਂ ਭਾਜਪਾ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਦਿਹਾਂਤ ਹੋ ਗਿਆ ਹੈ। ਰਤਨ ਲਾਲ ਨੇ ਬੀਤੀ ਰਾਤ ਪੀ. ਜੀ. ਆਈ. ਚੰਡੀਗੜ੍ਹ ਵਿਖੇ ਆਖ਼ਰੀ ਸਾਹ ਲਏ। ਉਹ ਪਿਛਲੇ ਕਈ ਦਿਨਾਂ ਤੋਂ ਪੀ. ਜੀ. ਆਈ. 'ਚ ਦਾਖ਼ਲ ਸਨ। ਦੁਪਹਿਰ 12 ਵਜੇ ਮਨੀਮਾਜਰਾ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਅੰਬਾਲਾ ਤੋਂ BJP ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਦਿਹਾਂਤ, PGI 'ਚ ਲਏ ਆਖ਼ਰੀ ਸਾਹ
ਰਤਨ ਲਾਲ ਦੇ ਦਿਹਾਂਤ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਅੰਬਾਲਾ ਤੋਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਜੀ ਦੇ ਦਿਹਾਂਤ ਤੋਂ ਮਨ ਅਤਿਅੰਤ ਦੁੱਖੀ ਹੈ। ਸਮਾਜ ਦੇ ਹਿੱਤ ਅਤੇ ਹਰਿਆਣਾ ਦੇ ਲੋਕਾਂ ਦੀ ਤਰੱਕੀ ਲਈ ਉਨ੍ਹਾਂ ਨੇ ਹਮੇਸ਼ਾ ਸੰਸਦ ਵਿਚ ਆਵਾਜ਼ ਚੁੱਕੀ। ਉਨ੍ਹਾਂ ਦਾ ਚਲੇ ਜਾਣਾ ਸਿਆਸਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਰਮਾਤਮਾ ਮਰਹੂਮ ਆਤਮਾ ਨੂੰ ਆਪਣੇ ਸ਼ਰਨਾਂ 'ਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਸ ਮੁਸ਼ਕਲ ਘੜੀ 'ਚ ਧੀਰਜ ਪ੍ਰਦਾਨ ਕਰੇ।
ਇਹ ਵੀ ਪੜ੍ਹੋ- ਕੇਦਾਰਨਾਥ ਧਾਮ 'ਚ ਸਥਾਪਤ ਹੋਇਆ 60 ਕੁਇੰਟਲ ਦਾ ਕਾਂਸੇ ਦਾ 'ਓਮ', ਤੁਸੀਂ ਵੀ ਕਰੋ ਦਰਸ਼ਨ
ਕਟਾਰੀਆ ਦੇ ਦਿਹਾਂਤ 'ਤੇ ਮੁੱਖ ਮੰਤਰੀ ਖੱਟੜ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਰਤਨ ਲਾਲ ਕਟਾਰੀਆ ਦੇ ਦਿਹਾਂਤ 'ਤੇ ਇਕ ਦਿਨ ਦਾ ਰਾਜਕੀ ਸੋਗ ਦਾ ਐਲਾਨ ਕੀਤਾ ਹੈ। ਮਨੋਹਰ ਲਾਲ ਨੇ ਕਿਹਾ ਕਿ ਰਾਜਕੀ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰਤਨ ਲਾਲ ਪ੍ਰਧਾਨ ਮੰਤਰੀ ਦੇ ਕਾਫੀ ਨੇੜੇ ਸਨ। ਉਨ੍ਹਾਂ ਦੇ ਦਿਹਾਂਤ ਨਾਲ ਭਾਜਪਾ ਨੂੰ ਵੱਡਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ਪੁੱਤ ਬਣਿਆ ਕਪੁੱਤ, ਦੋਸਤ ਨਾਲ ਰਲ ਮਾਂ-ਪਿਓ ਨੂੰ ਦਿੱਤੀ ਰੂਹ ਕੰਬਾਊ ਮੌਤ, ਕਾਰਨ ਜਾਣ ਹੋਵੋਗੇ ਹੈਰਾਨ