ਮੁੰਬਈ ’ਚ 3 ਮੰਜ਼ਿਲਾ ਇਮਾਰਤ ਡਿੱਗਣ ਕਾਰਨ ਇਕ ਦੀ ਮੌਤ, ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
Thursday, Jun 09, 2022 - 09:46 AM (IST)
ਮੁੰਬਈ– ਮੁੰਬਈ ਦੇ ਉੱਪ ਨਗਰੀ ਬਾਂਦਰਾ ’ਚ ਵੀਰਵਾਰ ਯਾਨੀ ਕਿ ਅੱਜ ਤਿੰਨ ਮੰਜ਼ਿਲਾਂ ਰਿਹਾਇਸ਼ੀ ਇਮਾਰਤ ਢਹਿਣ ਨਾਲ 40 ਸਾਲ ਦੇ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 19 ਹੋਰ ਜ਼ਖਮੀ ਹੋ ਗਏ। ਨਗਰ ਬਾਡੀਜ਼ ਦੇ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਜਾ ਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ, ਬੋਰਵੈੱਲ ’ਚ ਡਿੱਗੇ 2 ਸਾਲਾ ਮਾਸੂਮ ਨੂੰ 40 ਮਿੰਟਾਂ 'ਚ ਸੁਰੱਖਿਅਤ ਕੱਢਿਆ ਬਾਹਰ
ਅਧਿਕਾਰੀ ਨੇ ਦੱਸਿਆ ਕਿ ਮਲਬੇ ਹੇਠਾਂ 3-4 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਤਲਾਸ਼ੀ ਅਤੇ ਰਾਹਤ ਮੁਹਿੰਮ ਜਾਰੀ ਹੈ। ਅਧਿਕਾਰੀ ਮੁਤਾਬਕ ਵੈਸਟਰਨ ਐਕਸਪ੍ਰੈੱਸ ਹਾਈਵੇਅ ਕੋਲ ਮਹਾਰਾਸ਼ਟਰ ਨਗਰ ਇਲਾਕੇ ’ਚ ਸਥਿਤ ਇਹ ਇਮਾਰਤ ਬੁੱਧਵਾਰ ਰਾਤ ਕਰੀਬ ਸਾਢੇ 12 ਵਜੇ ਢਹਿ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ, ਪੁਲਸ ਅਤੇ ਗ੍ਰੇਟਰ ਮੁੰਬਈ ਨਗਰ ਨਿਗਮ ਦੇ ਵਾਰਡ ਕਰਮੀ ਮੌਕੇ ’ਤੇ ਪਹੁੰਚੇ। ਅਧਿਕਾਰੀ ਨੇ ਅੱਗੇ ਦੱਸਿਆ ਕਿ ਜ਼ਖਮੀਆਂ ਦਾ ਨੇੜਲੇ ਭਾਭਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਬੇਰਹਿਮ ਬਣੀ ਮਾਂ, ਹੋਮਵਰਕ ਨਾ ਕਰਨ ’ਤੇ ਹੱਥ-ਪੈਰ ਬੰਨ੍ਹ ਕੇ ਬੱਚੀ ਨੂੰ ਤਪਦੀ ਛੱਤ ’ਤੇ ਲਿਟਾਇਆ