ਜੰਮੂ 'ਚ ਮੁਕਾਬਲੇ 'ਚ 2 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ

04/22/2022 9:39:30 AM

ਜੰਮੂ (ਭਾਸ਼ਾ)- ਜੰਮੂ ਦੇ ਬਾਹਰੀ ਇਲਾਕੇ 'ਚ ਸ਼ੁੱਕਰਵਾਰ ਤੜਕੇ ਫ਼ੌਜ ਦੇ ਕੈਂਪ ਨੇੜੇ ਅੱਤਵਾਦੀਆਂ ਦੇ ਸੀ.ਆਈ.ਐੱਸ.ਐੱਫ. ਦੀ ਬੱਸ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਨੀਂਮ ਫ਼ੌਜੀ ਫ਼ੋਰਸ ਇਕ ਜਵਾਨ ਸ਼ਹੀਦ ਹੋ ਗਿਆ। ਇਸ ਦੌਰਾਨ 2 ਅੱਤਵਾਦੀ ਵੀ ਮਾਰੇ ਗਏ ਹਨ। ਹਮਲੇ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸੁੰਜਵਾਂ 'ਚ ਇਹ ਮੁਕਾਬਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਂਬਾ ਜ਼ਿਲ੍ਹੇ ਦੇ ਪ੍ਰਸਤਾਵਿਤ ਦੌਰੇ ਦੇ ਮੱਦੇਨਜ਼ਰ 2 ਦਿਨ ਪਹਿਲਾਂ ਤੋਂ ਜੰਮੂ-ਕਸ਼ਮੀਰ 'ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ: ਬਾਰਾਮੂਲਾ ’ਚ ਅੱਤਵਾਦੀਆਂ ਨਾਲ ਮੁਕਾਬਲਾ, 3 ਜਵਾਨ ਜ਼ਖਮੀ, 1 ਅੱਤਵਾਦੀ ਢੇਰ

ਕੇਂਦਰੀ ਉਦਯੋਗਿਕ ਸੁਰੱਖਿਆ ਫ਼ੋਰਸ (ਸੀ.ਆਈ.ਐੱਸ.ਐੱਫ.) ਦੇ ਅਧਿਕਾਰੀਆਂ ਨੇ ਦੱਸਿਆ ਕਿ ਸਵੇਰ ਦੀ ਡਿਊਟੀ ਲਈ 15 ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ 'ਤੇ ਚੱਢਾ ਕੈਂਪ ਖੇਤਰ ਨੇੜੇ ਸਵੇਰੇ 4:25 ਵਜੇ ਹਮਲਾ ਕੀਤਾ ਗਿਆ। ਨੀਂਮ ਫ਼ੌਜੀ ਫ਼ੋਰਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਬੱਸ 'ਤੇ ਗੋਲੀਬਾਰੀ ਕੀਤੀ ਅਤੇ ਇਕ ਗ੍ਰਨੇਡ ਸੁੱਟਿਆ, ਜਿਸ ਵਿਚ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਐੱਸ.ਪੀ. ਪਾਟਿਲ ਦੀ ਮੌਤ ਹੋ ਗਈ ਅਤੇ ਬੱਸ ਵਿਚ ਸਵਾਰ 2 ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਸੁਰੱਖਿਆ ਫ਼ੋਰਸਾਂ ਨੇ ਵੀ ਮੂੰਹਤੋੜ ਜਵਾਬ ਦਿੱਤਾ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ 'ਚ 2 ਅੱਤਵਾਦੀ ਵੀ ਮਾਰੇ ਗਏ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News