ਮਾਮੂਲੀ ਝਗੜੇ ਨੂੰ ਲੈ ਕੇ ਹੋਈ ਝੜਪ ਵਿੱਚ ਇੱਕ ਦੀ ਮੌਤ, 5 ਜ਼ਖ਼ਮੀ
Wednesday, Aug 21, 2024 - 11:21 AM (IST)

ਮੁਜ਼ੱਫਰਨਗਰ - ਮੁਜ਼ੱਫਰਨਗਰ ਜ਼ਿਲ੍ਹੇ ਦੇ ਕਕਰੌਲੀ ਥਾਣਾ ਖੇਤਰ 'ਚ ਮਾਮੂਲੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਝੜਪ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਸ ਖੇਤਰ ਅਧਿਕਾਰੀ ਰਵੀ ਸ਼ੰਕਰ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਕਕਰੌਲੀ ਥਾਣਾ ਖੇਤਰ ਦੇ ਭੂਵਾਪੁਰ ਪਿੰਡ 'ਚ ਮੰਗਲਵਾਰ ਰਾਤ ਨੂੰ ਦੁਕਾਨ ਤੋਂ ਕੁਝ ਸਾਮਾਨ ਖਰੀਦਣ ਨੂੰ ਲੈ ਕੇ ਅਮਿਤ ਅਤੇ ਸ਼ੁਭਮ ਨਾਂ ਦੇ ਵਿਅਕਤੀਆਂ ਵਿਚਾਲੇ ਝਗੜਾ ਹੋ ਗਿਆ, ਜੋ ਕੁਝ ਸਮੇਂ ਬਾਅਦ ਹੀ ਹਿੰਸਕ ਝੜਪ 'ਚ ਬਦਲ ਗਿਆ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ 21 ਅਗਸਤ ਨੂੰ 'ਭਾਰਤ ਬੰਦ'
ਵਾਰਦਾਤ ਵਿੱਚ ਲਾਠੀਆਂ ਅਤੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ। ਉਸ ਨੇ ਦੱਸਿਆ ਕਿ ਇਸ ਘਟਨਾ ਵਿੱਚ ਨਿਖਿਲ (25) ਨਾਮਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਸ਼ੁਭਮ, ਰਮੇਸ਼, ਪ੍ਰਸ਼ਾਂਤ, ਤੁਸ਼ਾਰ ਅਤੇ ਬੰਟੀ ਜ਼ਖ਼ਮੀ ਹੋ ਗਏ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਰਵੀ ਸ਼ੰਕਰ ਨੇ ਦੱਸਿਆ ਕਿ ਪੁਲਸ ਨੇ ਇਸ ਸਬੰਧ 'ਚ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਹਿਤਿਆਤ ਵਜੋਂ ਪਿੰਡ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਵਾਧੂ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਪਹਿਲਾਂ ਕੀਤਾ ਕਤਲ, ਫਿਰ ਪੈਟਰੋਲ ਪਾ ਸਾੜੀ ਲਾਸ਼, ਇੰਝ ਹੋਇਆ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8