ਭਿਆਨਕ ਹਾਦਸਾ; ਕਾਰ ਦੇ ਉੱਡੇ ਪਰਖੱਚੇ, ਇਕ ਸ਼ਖ਼ਸ ਦੀ ਮੌਤ
Tuesday, Oct 29, 2024 - 03:13 PM (IST)

ਊਨਾ- ਹਿਮਾਚਲ ਪ੍ਰਦੇਸ਼ ਦੇ ਊਨਾ ਵਿਚ ਮੰਗਲਵਾਰ ਨੂੰ ਇਕ ਭਿਆਨਕ ਹਾਦਸਾ ਵਾਪਰ ਗਿਆ। ਦਰਅਸਲ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੁਲਸ ਮੁਤਾਬਕ ਇਹ ਹਾਦਸਾ ਪੁਲਸ ਥਾਣਾ ਅੰਬ ਅਧੀਨ ਊਨਾ-ਧਰਮਸ਼ਾਲਾ ਮੁੱਖ ਮਾਰਗ 'ਤੇ ਬੜੂਹੀ 'ਚ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਦੌਰਾਨ ਕਾਰ ਦੇ ਪਰਖੱਚੇ ਉੱਡ ਗਏ।
ਮ੍ਰਿਤਕ ਦੀ ਪਛਾਣ ਅਕਸ਼ੈ ਚੌਹਾਨ ਪੁੱਤਰ ਰਜਿੰਦਰ ਚੌਹਾਨ ਵਾਸੀ ਸ਼ਿਮਲਾ ਦੇ ਕੋਟਖਾਈ ਵਜੋਂ ਹੋਈ ਹੈ। ਜ਼ਖਮੀ ਵਿਅਕਤੀ ਅਗਵੇਦ ਪਾਂਡੇ ਵਾਸੀ ਉੱਤਰ ਪ੍ਰਦੇਸ਼ ਨੂੰ ਤੁਰੰਤ ਖੇਤਰੀ ਹਸਪਤਾਲ ਊਨਾ ਵਿਖੇ ਲਿਜਾਇਆ ਗਿਆ ਅਤੇ ਬਾਅਦ ਵਿਚ PGI ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਉਕਤ ਕਾਰ ਸਵਾਰ ਕਾਂਗੜਾ ਜ਼ਿਲ੍ਹਾ ਦੇ ਨੂਰਪੁਰ ਵਿਚ ਕਿਸੇ ਵਿਆਹ ਸਮਾਰੋਹ ਵਿਚ ਹਿੱਸਾ ਲੈਣ ਲਈ ਗਏ ਸਨ।