ਅਸਾਮ: ਤਿਨਸੁਕੀਆ ਜ਼ਿਲ੍ਹੇ ''ਚ ਗ੍ਰਨੇਡ ਹਮਲਾ, ਇੱਕ ਵਿਅਕਤੀ ਦੀ ਮੌਤ, ਦੋ ਜ਼ਖ਼ਮੀ

Friday, May 14, 2021 - 08:53 PM (IST)

ਅਸਾਮ: ਤਿਨਸੁਕੀਆ ਜ਼ਿਲ੍ਹੇ ''ਚ ਗ੍ਰਨੇਡ ਹਮਲਾ, ਇੱਕ ਵਿਅਕਤੀ ਦੀ ਮੌਤ, ਦੋ ਜ਼ਖ਼ਮੀ

ਤਿਨਸੁਕੀਆ - ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਡਿਗਬੋਈ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਇੱਕ ਬਾਜ਼ਾਰ ਵਿੱਚ ਗ੍ਰਨੇਡ ਹਮਲੇ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਦੋ ਲੋਕਾਂ ਨੇ ਤੀਂਗਰਾਈ ਬਾਜ਼ਾਰ ਇਲਾਕੇ ਵਿੱਚ ਇੱਕ ਦੁਕਾਨ ਵਿੱਚ ਗ੍ਰਨੇਡ ਸੁੱਟਿਆ। 

ਇਸ ਮਾਮਲੇ ਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਨੋਟਿਸ ਲਿਆ ਹੈ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਦੱਸਿਆ ਕਿ ਸ਼ਾਹ ਨੇ ਫੋਨ 'ਤੇ ਉਨ੍ਹਾਂ ਤੋਂ ਇਸ ਘਟਨਾ ਬਾਰੇ ਜਾਣਕਾਰੀ ਲਈ।  ਮੁੱਖ ਮੰਤਰੀ ਨੇ ਗ੍ਰਹਿ ਮੰਤਰੀ  ਸ਼ਾਹ ਨੂੰ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਪੁਲਸ ਨੂੰ ਹਮਲਾ ਕਰਣ ਵਾਲਿਆਂ ਨੂੰ ਛੇਤੀ ਤੋਂ ਛੇਤੀ ਫੜਨ ਦਾ ਨਿਰਦੇਸ਼ ਦਿੱਤਾ ਗਿਆ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News