ਪਾਕਿ ਵੱਲੋਂ ਪੁੰਛ ਜ਼ਿਲੇ 'ਚ ਹੋਈ ਗੋਲੀਬਾਰੀ 'ਚ ਇਕ ਨਾਗਰਿਕ ਦੀ ਮੌਤ, 4 ਜ਼ਖਮੀ

02/14/2020 7:10:39 PM

ਸ਼੍ਰੀਨਗਰ — ਪੁਲਵਾਮਾ ਹਮਲੇ ਦੀ ਵਰ੍ਹੇਗੰਢ 'ਤੇ ਵੀ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਪਾਕਿ ਫੌਜ ਨੇ ਪੁੰਝ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕਰਕੇ ਭਾਰਤੀ ਚੌਂਕੀਆਂ ਤੇ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਦੌਰਾਨ ਉਨ੍ਹਾਂ ਨ ਮੋਰਟਾਰ ਸ਼ੈਲਿੰਗ ਨਾਲ ਭਾਰੀ ਗੋਲੀਬਾਰੀ ਕੀਤੀ। ਇਸ ਗੋਲੀਬਾਰੀ 'ਚ ਇਕ ਨਾਗਰਿਕ ਦੀ ਮੌਤ ਹੋ ਗਈ ਹੈ ਅਤੇ 4 ਲੋਕ ਜ਼ਖਮੀ ਹਨ। ਉਥੇ ਹੀ ਭਾਰਤੀ ਫੌਜ ਵੱਲੋਂ ਇਸ ਹਰਕਤ ਦਾ ਮੁੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।
ਫੌਜ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਜ਼ਿਲੇ ਦੇ ਸ਼ਾਹਪੁਰ ਅਤੇ ਕਰਨੀ ਇਲਾਕੇ 'ਚ ਪਿੰਡਾਂ ਅਤੇ ਅਗਾਉਂ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਮੋਰਟਾਰ ਦਾਗੇ ਅਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਨੇ ਪਿੰਡਾਂ ਨੂੰ ਨਿਸ਼ਾਨਾ ਬਣਾਉਣ ਲਈ 120-ਐੱਮ.ਐੱਮ. ਦੇ ਮੋਰਟਾਰ ਇਸਤੇਮਾਲ ਕੀਤੇ। ਉਨ੍ਹਾਂ ਕਿਹਾ ਕਿ ਇਸ ਗੋਲੀਬਾਰੀ ਤੋਂ ਇਕ ਦਿਹਾਤੀ ਦੀ ਮੌਤ ਹੋ ਗਈ ਅਤੇ ਚਾਰ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਸਰਹੱਦ 'ਤੇ ਤਾਇਨਾਤ ਭਾਰਤੀ ਫੌਜੀਆਂ ਨੇ ਮੁੰਹਤੋੜ ਜਵਾਬ ਦਿੱਤਾ, ਜਿਸ ਤੋਂ ਬਾਅਦ ਦੋਹਾਂ ਪਾਸਿਓ ਗੋਲੀਬਾਰੀ ਸ਼ੁਰੂ ਹੋ ਗਈ। ਆਖਰੀ ਖਬਰ ਮਿਲਣ ਤਕ ਗੋਲੀਬਾਰੀ ਜਾਰੀ ਸੀ।


Inder Prajapati

Content Editor

Related News