ਛੱਤੀਸਗੜ੍ਹ ਸੜਕ ਹਾਦਸੇ ''ਚ ਇਕ ਦੀ ਮੌਤ ਤੇ 2 ਜ਼ਖਮੀ

08/20/2017 9:13:07 PM

ਛੱਤੀਸਗੜ੍ਹ— ਇਥੇ ਦੇ ਕੋਰਿਆ 'ਚ ਸੜਕ ਹਾਦਸਾ ਹੋਣ ਦੀ ਖਬਰ ਮਿਲੀ ਹੈ। ਇਹ ਹਾਦਸਾ ਦੋ ਟਰੱਕਾਂ ਵਿਚਾਲੇ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ 2 ਹੋਰ ਜ਼ਖਮੀ ਹੋ ਗਏ ਹਨ। ਮੌਕੇ 'ਤੇ ਪਹੁੰਚੀ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਹੈ। ਅਜੇ ਪੁਲਸ ਨੇ ਮ੍ਰਿਤਕ ਤੇ ਜ਼ਖਮੀਆਂ ਦੀ ਪਛਾਣ ਨਹੀਂ ਕੀਤੀ ਹੈ।


Related News