ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਅਦ 10 ਲੱਖ ਲੋਕਾਂ ਨੇ ਕੀਤੀ ਯਾਤਰਾ

06/13/2020 9:17:24 PM

ਨਵੀਂ ਦਿੱਲੀ  (ਯੂ.ਐੱਨ.ਆਈ.) : ਘਰੇਲੂ ਯਾਤਰੀ ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਅਦ ਯਾਤਰਾ ਕਰਨ ਵਾਲਿਆਂ ਦੀ ਗਿਣਤੀ 10 ਲੱਖ ਦੇ ਪਾਰ ਪਹੁੰਚ ਚੁੱਕੀ ਹੈ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰ ਨੇ ਦੱਸਿਆ ਕਿ 25 ਮਈ ਨੂੰ ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਅਦ 12 ਜੂਨ ਤੱਕ 11,500 ਤੋਂ ਜ਼ਿਆਦਾ ਉਡਾਣਾਂ 'ਚ 10 ਲੱਖ ਤੋਂ ਜ਼ਿਆਦਾ ਲੋਕ ਸਫਰ ਕਰ ਚੁੱਕੇ ਹਨ। ਕੋਵਿਡ-19 ਮਹਾਮਾਰੀ ਨੂੰ ਕੰਰਟੋਲ ਕਰਨ ਲਈ ਸਰਕਾਰ ਨੇ 25 ਮਾਰਚ ਤੋਂ ਦੇਸ਼ 'ਚ ਘਰੇਲੂ ਉਡਾਣਾਂ ਦੀ ਆਵਾਜਾਈ 'ਤੇ ਪਾਬੰਦੀ ਲੱਗਾ ਦਿੱਤੀ ਸੀ। ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ 22 ਮਾਰਚ ਤੋਂ ਹੀ ਬੰਦ ਹੈ। ਕੇਂਦਰ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਨਾਲ 25 ਮਈ ਤੋਂ ਇਕ-ਤਿਹਾਈ ਘਰੇਲੂ ਯਾਤਰੀ ਉਡਾਣਾਂ ਦੀ ਆਵਾਜਾਈ ਦੀ ਇਜਾਜ਼ਤ ਦਿੱਤੀ ਹੈ।

Karan Kumar

This news is Content Editor Karan Kumar