ਹਿਮਾਚਲ ''ਚ ਮਿਲਿਆ 1 ਹੋਰ ਕੋਰੋਨਾ ਪਾਜ਼ੀਟਿਵ ਮਾਮਲਾ, 31 ਤੱਕ ਪਹੁੰਚਿਆ ਅੰਕੜਾ

04/11/2020 1:28:42 PM

ਸ਼ਿਮਲਾ-ਹਿਮਾਚਲ ਪ੍ਰਦੇਸ਼ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਊਨਾ 'ਚ ਅੱਜ ਭਾਵ ਸ਼ਨੀਵਾਰ ਨੂੰ 4 ਸੈਂਪਲਾਂ 'ਚੋਂ 3 ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਇਕ ਸੈਂਪਲ ਪਾਜ਼ੀਟਿਵ ਮਿਲਿਆ ਹੈ। ਹਿਮਾਚਲ 'ਚ ਹੁਣ ਤੱਕ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 31 ਤੱਕ ਪਹੁੰਚ ਗਈ ਹੈ। 

ਇਸ ਦੇ ਨਾਲ ਹੀ ਦੱਸਿਆ ਜਾਂਦਾ ਹੈ ਕਿ ਪੀੜਤ ਪਹਿਲਾਂ ਹੀ ਪਾਜ਼ੀਟਿਵ ਆ ਚੁੱਕੇ ਕੁਠੇੜਾ ਖੈਰਲਾ ਮਸਜਿਦ ਦੇ ਮੌਲਵੀ ਦੇ ਪਰਿਵਾਰ ਦਾ ਮੈਂਬਰ ਹੈ। ਪੀੜਤ ਮੌਲਵੀ ਦਾ ਬੇਟਾ ਦੱਸਿਆ ਜਾ ਰਿਹਾ ਹੈ। ਊਨਾ ਦੇ ਡੀ.ਸੀ. ਸੰਦੀਪ ਕੁਮਾਰ ਨੇ ਇਸ ਦੀ ਪੁਸ਼ਟੀ ਕੀਤੀ ਹੈ। 

ਦੱਸਣਯੋਗ ਹੈ ਕਿ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 1035 ਮਾਮਲੇ ਸਾਹਮਣੇ ਆਉਣ ਕਾਰਨ ਹੁਣ ਤੱਕ 7,447 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 239 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 643 ਲੋਕ ਠੀਕ ਵੀ ਹੋ ਚੁੱਕੇ ਹਨ। 


Iqbalkaur

Content Editor

Related News