J&K : ਸ਼੍ਰੀਨਗਰ ''ਚ ਕੋਰੋਨਾ ਨਾਲ ਇਕ ਹੋਰ ਮੌਤ, ਪੀੜਤਾਂ ਦਾ ਅੰਕੜਾ 700 ਤੋਂ ਪਾਰ

Thursday, May 07, 2020 - 01:06 PM (IST)

J&K : ਸ਼੍ਰੀਨਗਰ ''ਚ ਕੋਰੋਨਾ ਨਾਲ ਇਕ ਹੋਰ ਮੌਤ, ਪੀੜਤਾਂ ਦਾ ਅੰਕੜਾ 700 ਤੋਂ ਪਾਰ

ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਵਿਚ ਕੋਰੋਨਾ ਵਾਇਰਸ ਕਾਰਨ ਇੱਥੇ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਇਸ ਵਾਇਰਸ ਦੀ ਲਪੇਟ 'ਚ ਆਉਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 9 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੇ ਆਲਮਗਾਰੀ ਬਜ਼ਾਰ ਖੇਤਰ ਵਾਸੀ ਦੀ ਇੱਥੇ ਇਕ ਹਸਪਤਾਲ 'ਚ ਬੁੱਧਵਾਰ ਦੇਰ ਰਾਤ ਮੌਤ ਹੋ ਗਈ। ਵਿਅਕਤੀ ਦੀ ਉਮਰ 35 ਸਾਲ ਦੇ ਕਰੀਬ ਸੀ।

ਹਸਪਤਾਲ ਦੇ ਡਾਕਟਰ ਨਜੀਰ ਚੌਧਰੀ ਨੇ ਦੱਸਿਆ ਕਿ ਮਰੀਜ਼ ਨੂੰ ਮੰਗਲਵਾਰ ਨੂੰ ਨਿਮੋਨੀਆ ਕਾਰਨ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ ਅਤੇ ਉਸੇ ਦਿਨ ਉਸ ਦਾ ਨਮੂਨਾ ਜਾਂਚ ਲਈ ਭੇਜਿਆ ਗਿਆ। ਉਨ੍ਹਾਂ ਨੇ ਕਿਹਾ ਕਿ ਮਰੀਜ਼ ਦੀ ਬੁੱਧਵਾਰ ਦੀ ਰਾਤ ਨੂੰ ਮੌਤ ਹੋ ਗਈ ਅਤੇ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਵਿਚ ਕੋਰੋਨਾ ਵਾਇਰਸ ਕਾਰਨ ਇਹ 9ਵੀਂ ਮੌਤ ਹੈ, ਜਦਕਿ ਸ਼੍ਰੀਨਗਰ ਵਿਚ ਹੁਣ ਤੱਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿਚ ਹੁਣ ਤੱਕ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ 775 ਮਾਮਲੇ ਸਾਹਮਣੇ ਆਏ ਹਨ, ਜਦਕਿ 322 ਇਸ ਤੋਂ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।


author

Tanu

Content Editor

Related News