ਪੰਜਾਬੀ ਬਾਗ ਫਲਾਈਓਵਰ ''ਤੇ ਵਾਪਰਿਆ ਭਿਆਨਕ ਸੜਕ ਹਾਦਸਾ, 24 ਸਾਲਾ ਨੌਜਵਾਨ ਦੀ ਮੌਤ

Tuesday, Feb 17, 2026 - 03:16 PM (IST)

ਪੰਜਾਬੀ ਬਾਗ ਫਲਾਈਓਵਰ ''ਤੇ ਵਾਪਰਿਆ ਭਿਆਨਕ ਸੜਕ ਹਾਦਸਾ, 24 ਸਾਲਾ ਨੌਜਵਾਨ ਦੀ ਮੌਤ

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਪੰਜਾਬੀ ਬਾਗ ਫਲਾਈਓਵਰ 'ਤੇ ਮੰਗਲਵਾਰ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਇਕ 24 ਸਾਲਾ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 8:10 ਵਜੇ ਵਾਪਰਿਆ।

ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਸ ਟੀਮ ਮੌਕੇ 'ਤੇ ਪਹੁੰਚੀ, ਜਿੱਥੇ ਇੱਕ ਸਕੂਟਰ ਅਤੇ ਇੱਕ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੀ ਹਾਲਤ ਵਿੱਚ ਮਿਲੇ। ਹਾਦਸੇ ਵਾਲੀ ਥਾਂ 'ਤੇ ਦੋ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਪਾਏ ਗਏ ਸਨ, ਜਿਨ੍ਹਾਂ ਨੂੰ ਤੁਰੰਤ ਆਚਾਰੀਆ ਸ਼੍ਰੀ ਭਿਕਸ਼ੂ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਇੱਕ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ, ਜਿਸ ਦੀ ਪਛਾਣ ਵਿਜੇ (24), ਨਿਵਾਸੀ ਸੈਕਟਰ 20, ਰੋਹਿਣੀ ਵਜੋਂ ਹੋਈ ਹੈ। ਦੂਜੇ ਜ਼ਖ਼ਮੀ ਵਿਅਕਤੀ ਦੀ ਪਛਾਣ ਮੋਨੂ ਵਜੋਂ ਹੋਈ ਹੈ, ਜਿਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਿਹਤਰ ਇਲਾਜ ਲਈ ਸਫਦਰਜੰਗ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਪੁਲਸ ਅਨੁਸਾਰ, ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸਾ ਫਲਾਈਓਵਰ ਦੇ ਉੱਪਰ ਹੀ ਹੋਇਆ ਸੀ, ਪਰ ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਦੋਵਾਂ ਵਾਹਨਾਂ ਨੂੰ ਜਾਂਚ ਲਈ ਕਬਜ਼ੇ 'ਚ ਲੈ ਲਿਆ ਹੈ। ਹਾਦਸੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਪੁਲਸ ਆਸ-ਪਾਸ ਦੇ ਇਲਾਕਿਆਂ ਦੀ ਸੀਸੀਟੀਵੀ (CCTV) ਫੁਟੇਜ ਖੰਗਾਲ ਰਹੀ ਹੈ ਤੇ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News