ਜੰਮੂ ਕਸ਼ਮੀਰ ਦੇ ਸ਼ੋਪੀਆਂ ''ਚ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ ਦਾ ਅੱਤਵਾਦੀ ਕੀਤਾ ਢੇਰ
Friday, Apr 01, 2022 - 04:22 PM (IST)
ਸ਼੍ਰੀਨਗਰ (ਭਾਸ਼ਾ)- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਦੱਖਣੀ ਕਸ਼ਮੀਰ 'ਚ ਸ਼ੋਪੀਆਂ ਜ਼ਿਲ੍ਹੇ ਦੇ ਤੁਰਕਵਾਂਗਮ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਘੇਰਾਬੰਦੀ ਕੀਤੀ ਅਤੇ ਫਿਰ ਤਲਾਸ਼ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਜਦੋਂ ਤਲਾਸ਼ੀ ਦਲ ਸ਼ੱਕੀ ਟਿਕਾਣੇ ਵੱਲ ਵਧਣ ਲੱਗੀ, ਉਦੋਂ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਦੋਹਾਂ ਪੱਖਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ।
ਬੁਲਾਰੇ ਨੇ ਦੱਸਿਆ ਕਿ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ, ਜਿਸ ਦੀ ਲਾਸ਼ ਮੌਕੇ ਤੋਂ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਤਵਾਦੀ ਦੀ ਪਛਾਣ ਸ਼ੋਪੀਆ ਦੇ ਤਾਕ ਮੁਹੱਲੇ ਦੇ ਰਹਿਣ ਵਾਲੇ ਮੁਨੀਬ ਅਹਿਮਦ ਸ਼ੇਖ ਵਜੋਂ ਹੋਈ ਹੈ, ਜੋ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਹੋਇਆ ਸੀ। ਬੁਲਾਰੇ ਨੇ ਕਿਹਾ,"ਪੁਲਸ ਰਿਪੋਰਟ ਦੇ ਅਨੁਸਾਰ, ਜੋ ਅੱਤਵਾਦੀ ਮਾਰਿਆ ਗਿਆ ਉਹ ਉਨ੍ਹਾਂ ਸਮੂਹਾਂ ਦਾ ਹਿੱਸਾ ਸੀ, ਜਿਨ੍ਹਾਂ ਦਾ ਹੱਥ ਪੁਲਸ/ਸੁਰੱਖਿਆ ਫ਼ੋਰਸਾਂ 'ਤੇ ਹਮਲਿਆਂ ਅਤੇ ਨਾਗਰਿਕਾਂ 'ਤੇ ਅੱਤਿਆਚਾਰਾਂ ਸਮੇਤ ਕਈ ਅੱਤਵਾਦੀ ਅਪਰਾਧਾਂ ਵਿਚ ਸ਼ਾਮਲ ਸਨ।'' ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰ, ਗੋਲਾ ਬਾਰੂਦ ਆਦਿ ਬਰਾਮਦ ਕੀਤਾ ਗਿਆ ਹੈ।