ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 'ਚ ਇਕ ਅੱਤਵਾਦੀ ਕੀਤਾ ਢੇਰ, ਇਕ ਜਵਾਨ ਸ਼ਹੀਦ

Wednesday, Jul 24, 2024 - 11:56 AM (IST)

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਰਾਤ ਭਰ ਮੁਕਾਬਲਾ ਚਲਿਆ, ਜਿਸ 'ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲੇ ਫ਼ੌਜ ਅਤੇ ਪੁਲਸ ਨੇ ਸ਼ੱਕੀ ਅੱਤਵਾਦੀ ਗਤੀਵਿਧੀਆਂ ਬਾਰੇ ਸੂਚਨਾ ਮਿਲਣ ਤੋਂ ਬਾਅਦ ਕੁਪਵਾੜਾ ਦੇ ਲੋਲਾਬ ਇਲਾਕੇ 'ਚ ਅੱਤਵਾਦ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਸ਼ੱਕੀ ਗਤੀਵਿਧੀਆਂ ਬਾਰੇ ਸੂਚਨਾ ਮਿਲਣ ਤੋਂ ਬਾਅਦ ਕੁਪਵਾੜਾ ਦੇ ਲੋਲਾਬ ਇਲਾਕੇ 'ਚ ਅੱਤਵਾਦੀ ਵਿਰੋਧੀ ਮੁਹਿੰਮ ਸ਼ਉਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਸ਼ੱਕੀ ਗਤੀਵਿਧੀਆਂ ਦਿਖਾਈ ਦੇਣ 'ਤੇ ਫ਼ੌਜੀਆਂ ਨੇ ਸ਼ੱਕੀਆਂ ਨੂੰ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਸ਼੍ਰੀਨਗਰ ਦੀ ਚਿਨੋਰ ਕੋਰ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਆਪਣੇ ਪੋਸਟ 'ਚ ਕਿਹਾ,''ਕੁਪਵਾੜਾ ਦੇ ਕੋਵੁਤ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ ਜਾਣਕਾਰੀ ਮਿਲਣ 'ਤੇ ਭਾਰਤੀ ਫ਼ੌਜ ਅਤੇ ਜੰਮੂ ਕਸ਼ਮੀਰ ਪੁਲਸ ਨੇ 23-24 ਜੁਲਾਈ ਨੂੰ ਸੰਯੁਕਤ ਤਲਾਸ਼ ਮੁਹਿੰਮ ਸ਼ੁਰੂ ਕੀਤੀ।'' ਫ਼ੌਜ ਨੇ ਕਿਹਾ ਕਿ ਮੰਗਲਵਾਰ ਨੂੰ ਸ਼ੱਕੀ ਗਤੀਵਿਧੀਆਂ ਦਿਖਾਈ ਦੇਣ 'ਤੇ ਫ਼ੌਜੀਆਂ ਨੇ ਸ਼ੱਕੀਆਂ ਨੂੰ ਚੁਣੌਤੀ ਦਿੱਤੀ। ਇਸ 'ਤੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਦੋਹਾਂ ਵਲੋਂ ਮੁਕਾਬਲਾ ਸ਼ੁਰੂ ਹੋ ਗਿਆ। ਫ਼ੌਜ ਨੇ ਕਿਹਾ ਕਿ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਫ਼ੌਜੀ ਜ਼ਖ਼ਮੀ ਹੋ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀ ਫ਼ੌਜੀ ਦੀ ਬਾਅਦ 'ਚ ਇਲਾਜ ਦੌਰਾਨ ਮੌਤ ਹੋ ਗਈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


DIsha

Content Editor

Related News