ਜੰਮੂ ਕਸ਼ਮੀਰ ਦੇ ਨੌਗਾਮ ''ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ''ਚ ਇਕ ਅੱਤਵਾਦੀ ਢੇਰ

Wednesday, Jun 16, 2021 - 11:02 AM (IST)

ਸ਼੍ਰੀਨਗਰ- ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਬਾਹਰੀ ਖੇਤਰ 'ਚ ਬੁੱਧਵਾਰ ਨੂੰ ਸੁਰੱਖਿਆ ਫ਼ੋਰਸਾਂ ਦੀ ਤਲਾਸ਼ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ 'ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੇ ਜਵਾਨਾਂ ਨੇ ਬੁੱਧਵਾਰ ਤੜਕੇ ਸ਼ਹਿਰ ਦੇ ਬਾਹਰੀ ਖੇਤਰ ਨੌਗਾਮ ਦੇ ਵਗੂਰਾ 'ਚ ਸਾਂਝੇ ਰੂਪ ਨਾਲ ਤਲਾਸ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਦੱਸਿਆ ਕਿ ਜਦੋਂ ਸੁਰੱਖਿਆ ਫ਼ੋਰਸਾਂ ਦੇ ਜਵਾਨ ਖੇਤਰ ਨੂੰ ਸੀਲ ਕਰਦੇ ਹੋਏ ਅੱਗੇ ਵੱਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਅੱਤਵਾਦੀਆਂ ਨੂੰ ਖੇਤਰ ਤੋਂ ਦੌੜਨ ਤੋਂ ਰੋਕਣ ਲਈ ਸੁਰੱਖਿਆ ਫ਼ੋਰਸ ਦੇ ਐਡੀਸ਼ਨਲ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ। ਪੁਲਸ ਬੁਲਾਰੇ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਕ ਹੋਰ ਅੱਤਵਾਦੀ ਹਾਲੇ ਵੀ ਇਲਾਕੇ 'ਚ ਮੌਜੂਦ ਹੈ। ਅੰਤਿਮ ਰਿਪੋਰਟ ਆਉਣ ਤੱਕ ਸੁਰੱਖਿਆ ਫ਼ੋਰਸਾਂ ਦੀ ਮੁਹਿੰਮ ਜਾਰੀ ਸੀ।


DIsha

Content Editor

Related News