ਜੰਮੂ-ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਢੇਰ
Monday, Jun 17, 2024 - 10:59 AM (IST)
ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਨਾਲ ਚੱਲ ਰਹੇ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪਿੰਡ 'ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ 'ਤੇ ਸੁਰੱਖਿਆ ਦਸਤਿਆਂ ਨੇ ਸੋਮਵਾਰ ਸਵੇਰੇ ਬਾਂਦੀਪੋਰਾ ਜ਼ਿਲ੍ਹੇ ਦੇ ਅਰਾਗਾਮ ਪਿੰਡ ਨੂੰ ਘੇਰ ਲਿਆ। ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਸੂਚਨਾ ਮਿਲਣ ਮਗਰੋਂ ਸੁਰੱਖਿਆ ਦਸਤਿਆਂ ਨੇ ਇਲਾਕੇ ਨੂੰ ਘੇਰ ਲਿਆ। ਸੁਰੱਖਿਆ ਦਸਤਿਆਂ ਨੇ ਲੁੱਕੇ ਹੋਏ ਅੱਤਵਾਦੀਆਂ 'ਤੇ ਘੇਰਾਬੰਦੀ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਜਿਸ ਵਿਚ ਹੁਣ ਤੱਕ ਇਕ ਅੱਤਵਾਦੀ ਮਾਰਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਛਾਣ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਵਿਚ ਅਜੇ ਵੀ ਮੁਹਿੰਮ ਜਾਰੀ ਹੈ।
ਇਹ ਵੀ ਪੜ੍ਹੋ- PM ਮੋਦੀ 18 ਜੂਨ ਨੂੰ ਕਰਨਗੇ ਵਾਰਾਣਸੀ ਦਾ ਦੌਰਾ, ਕਿਸਾਨਾਂ ਨੂੰ ਦੇਣਗੇ ਖ਼ਾਸ ਤੋਹਫ਼ਾ
ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਸੁਰੱਖਿਆ ਦਸਤਿਆਂ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਅੱਤਵਾਦ ਨੂੰ ਕੁਚਲਣ ਅਤੇ ਸੁਚਾਰੂ, ਸੁਰੱਖਿਅਤ ਅਤੇ ਘਟਨਾ ਮੁਕਤ ਅਮਰਨਾਥ ਯਾਤਰਾ ਯਕੀਨੀ ਕਰਨ ਦੀ ਸਲਾਹ ਦਿੱਤੀ ਹੈ। ਕੇਂਦਰ ਦੇ ਸਖ਼ਤ ਆਦੇਸ਼ਾਂ ਦੇ ਮੱਦੇਨਜ਼ਰ ਸੁਰੱਖਿਆ ਦਸਤਿਆਂ ਵਲੋਂ ਜੰਮੂ-ਕਸ਼ਮੀਰ ਵਿਚ ਆਉਣ ਵਾਲੇ ਦਿਨਾਂ ਵਿਚ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਿਸ਼ਾਨਾ ਬਣਾਉਣ ਲਈ ਵੱਡੇ ਪੱਧਰ 'ਤੇ ਅੱਤਵਾਦ ਵਿਰੋਧੀ ਮੁਹਿੰਮ ਚਲਾਏ ਜਾਣ ਦੀ ਉਮੀਦ ਹੈ। ਸ਼ਾਹ ਨੇ ਸਿਲਸਿਲੇਵਾਰ ਅੱਤਵਾਦੀ ਹਮਲਿਆਂ ਮਗਰੋਂ ਜੰਮੂ-ਕਸ਼ਮੀਰ ਵਿਚ ਸੁਰੱਖਿਆ ਸਥਿਤੀ ਦਾ ਮੁਲਾਂਕਣ ਕਰਨ ਲਈ ਐਤਵਾਰ ਨੂੰ ਨਵੀਂ ਦਿੱਲੀ ਵਿਚ ਇਕ ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ ਸੀ। 6 ਘੰਟੇ ਤੱਕ ਚਲੀ ਬੈਠਕ ਵਿਚ ਗ੍ਰਹਿ ਮੰਤਰੀ ਨੇ ਸੁਰੱਖਿਆ ਏਜੰਸੀਆਂ ਨੂੰ ਕਈ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ- CM ਭਜਨਲਾਲ ਦਾ ਵੱਡਾ ਫ਼ੈਸਲਾ, ਅਧਿਆਪਕਾਂ ਦੀ ਭਰਤੀ ’ਚ ਔਰਤਾਂ ਨੂੰ ਮਿਲੇਗਾ 50 ਫੀਸਦੀ ਰਾਖਵਾਂਕਰਨ
ਜੰਮੂ-ਕਸ਼ਮੀਰ 'ਚ ਵੱਧ ਰਹੇ ਅੱਤਵਾਦੀ ਹਮਲੇ
ਪਿਛਲੇ ਦੋ ਹਫ਼ਤਿਆਂ ਵਿਚ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਰਿਆਸੀ, ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿਚ ਚਾਰ ਥਾਵਾਂ 'ਤੇ ਹਮਲੇ ਕੀਤੇ, ਜਿਸ ਵਿਚ ਇਕ CRPF ਜਵਾਨ ਅਤੇ ਦੋ ਅੱਤਵਾਦੀਆਂ ਸਮੇਤ 11 ਲੋਕ ਮਾਰੇ ਗਏ। 12 ਜੂਨ ਨੂੰ ਸੁਰੱਖਿਆ ਦਸਤਿਆਂ ਨੇ ਕਠੂਆ ਜ਼ਿਲ੍ਹੇ ਵਿਚ ਦੋ ਸ਼ੱਕੀ ਪਾਕਿਸਤਾਨੀ ਅੱਤਵਾਦੀ ਨੂੰ ਮਾਰ ਮੁਕਾਇਆ ਸੀ ਅਤੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਸੀ।
ਇਹ ਵੀ ਪੜ੍ਹੋ- ਲੂ ਦੀ ਲਪੇਟ 'ਚ ਪੂਰਾ ਉੱਤਰ ਭਾਰਤ, ਵੇਖੋ ਸਭ ਤੋਂ ਗਰਮ ਸ਼ਹਿਰਾਂ ਦੀ ਲਿਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e