ASI ਸ਼ੱਬੀਰ ’ਤੇ ਹਮਲੇ ’ਚ ਸ਼ਾਮਲ ਅੱਤਵਾਦੀ ਉਮਰ ਮੁਕਾਬਲੇ ’ਚ ਢੇਰ

Wednesday, Feb 02, 2022 - 02:44 PM (IST)

ਸ਼੍ਰੀਨਗਰ (ਅਰੀਜ਼)- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਸੁਰੱਖਿਆ ਫੋਰਸਾਂ ਦੇ ਨਾਲ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਫੋਰਸਾਂ ਦੀ ਸਾਂਝੀ ਟੀਮ ਸ਼ੋਪੀਆਂ ਜ਼ਿਲੇ ਦੇ ਨਦੀਗਾਮ ਪਿੰਡ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾ ਰਹੀ ਸੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ’ਤੇ ਗੋਲੀਬਾਰੀ ਸ਼ੁਰੂ ਕਰ  ਦਿੱਤੀ। ਸੁਰੱਖਿਆ ਫੋਰਸਾਂ ਵਲੋਂ ਜਵਾਬੀ ਕਾਰਵਾਈ ਸ਼ੁਰੂ ਕਰਨ ਨਾਲ ਮੁਕਾਬਲਾ ਸ਼ੁਰੂ ਹੋ ਗਿਆ, ਜਿਸ ਵਿਚ ਸੁਰੱਖਿਆ ਫੋਰਸਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। 

ਇਹ ਵੀ ਪੜ੍ਹੋ : ਸ਼ੋਪੀਆਂ ’ਚ ਅੱਤਵਾਦੀਆਂ ਨੇ ਪੁਲਸ ਮੁਲਾਜ਼ਮ ਨੂੰ ਮਾਰੀ ਗੋਲੀ

ਉਨ੍ਹਾਂ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਉਮਰ ਇਸ਼ਫਾਕ ਮਲਿਕ ਉਰਫ ਮੂਸਾ ਪੁੱਤਰ ਅਬਦੁੱਲ ਅਹਿਦ ਮਲਿਕ ਵਾਸੀ ਬੋਂਗਾਮ ਸ਼ੋਪੀਆਂ ਦੇ ਰੂਪ ਵਿਚ ਕੀਤੀ ਗਈ ਹੈ। ਉਹ ਹਿਜਬੁਲ ਮੁਜਾਹਿਦੀਨ ਨਾਲ ਜੁੜਿਆ ਸੀ। ਉਥੇ ਹੀ ਪੁਲਸ ਰਿਕਾਰਡ ਦੇ ਮੁਤਾਬਕ ਮਾਰਿਆ ਅੱਤਵਾਦੀ 2020 ਤੋਂ ਸਰਗਰਮ ਸੀ। ਉਹ ਅਮਸ਼ੀਜੀਪੋਰਾ ਸ਼ੋਪੀਆਂ ਵਿਚ ਏ. ਐੱਸ. ਆਈ. ਸ਼ੱਬੀਰ ਅਹਿਮਦ ’ਤੇ ਹਾਲ ਹੀ ਵਿਚ ਹਮਲੇ ਸਮੇਤ ਕਈ ਅੱਤਵਾਦੀ ਘਟਨਾਵਾਂ ਵਿਚ ਸ਼ਾਮਲ ਸੀ। ਉਥੇ ਹੀ ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ ਹੈ। ਜ਼ਿਕਰਯੋਗ ਹੈ ਕਿ ਜਨਵਰੀ ਮਹੀਨੇ ਕਸ਼ਮੀਰ ਵਿਚ ਅੱਤਵਾਦੀ ਸੰਗਠਨਾਂ ਦੇ ਚੋਟੀ ਦੇ ਕਮਾਂਡਰਾਂ ਸਮੇਤ 21 ਅੱਤਵਾਦੀ ਮੁਕਾਬਲੇ ਵਿਚ ਮਾਰੇ ਗਏ ਸਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News