ਸ਼੍ਰੀਨਗਰ ’ਚ ਸੁਰੱਖਿਆ ਫੋਰਸ ਨਾਲ ਮੁਕਾਬਲੇ ’ਚ 1 ਅੱਤਵਾਦੀ ਢੇਰ, ਜਵਾਨਾਂ ਦੇ ਪੂਰੇ ਇਲਾਕੇ ਨੂੰ ਘੇਰਿਆ

12/19/2021 11:00:13 AM

ਨੈਸ਼ਨਲ ਡੈਸਕ– ਸ਼੍ਰੀਨਗਰ ਦੇ ਹਰਵਾਨ ਇਲਾਕੇ ’ਚ ਸੁਰੱਖਿਆ ਫੋਰਸ ਨਾਲ ਮੁਕਾਬਲੇ ’ਚ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਕਾਬਲਾ ਐਤਵਾਰ ਤੜਕੇ ਹੋਇਆ। 

ਪੁਲਸ ਨੇ ਦੱਸਿਆ ਕਿ ਮੁਕਾਬਲੇ ਉਦੋਂ ਸ਼ੁਰੂ ਹੋਇਆ ਜਦੋਂ ਸੁਰੱਖਿਆ ਫੋਰਸ ਨੇ ਇਲਾਕੇ ’ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਵਿਸ਼ੇਸ਼ ਸੂਚਨਾ ਤੋਂ ਬਾਅਦ ਹਰਵਾਨ ’ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਅਤੇ ਉਹ ਕਿਸ ਸੰਗਠਨ ਨਾਲ ਜੁੜਿਆ ਹੋਇਆ ਸੀ, ਇਸਦਾ ਪਤਾ ਲਗਾਇਆ ਜਾ ਰਿਹਾ ਹੈ। 


Rakesh

Content Editor

Related News