ਸ਼੍ਰੀਨਗਰ ’ਚ ਫ਼ੌਜ ਨੂੰ ਮਿਲੀ ਵੱਡੀ ਸਫ਼ਲਤਾ, ਮੁਕਾਬਲੇ ’ਚ ਇਕ ਅੱਤਵਾਦੀ ਢੇਰ

Wednesday, Dec 30, 2020 - 11:21 AM (IST)

ਸ਼੍ਰੀਨਗਰ ’ਚ ਫ਼ੌਜ ਨੂੰ ਮਿਲੀ ਵੱਡੀ ਸਫ਼ਲਤਾ, ਮੁਕਾਬਲੇ ’ਚ ਇਕ ਅੱਤਵਾਦੀ ਢੇਰ

ਸ਼੍ਰੀਨਗਰ— ਸ਼੍ਰੀਨਗਰ ਦੇ ਲਾਵੇਪੋਰਾ ਖੇਤਰ ਵਿਚ ਬੀਤੀ ਰਾਤ ਹੋਏ ਮੁਕਾਬਲੇ ’ਚ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰੀ ਰਾਈਫ਼ਲਜ਼ ਅਤੇ ਜੰਮੂ-ਕਸ਼ਮੀਰ ਪੁਲਸ ਦੇ ਸਾਂਝੇ ਆਪਰੇਸ਼ਨ ’ਚ ਇਹ ਸਫ਼ਲਤਾ ਮਿਲੀ  ਹੈ। ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਅੱਤਵਾਦੀਆਂ ਨੇ ਮੰਗਲਵਾਰ ਸ਼ਾਮ ਲਾਵੇਪੋਰਾ ਖੇਤਰ ’ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ’ਤੇ ਹਮਲਾ ਕਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਘੇਰਾਬੰਦੀ ਨੂੰ ਹੋਰ ਪੁਖ਼ਤਾ ਕੀਤਾ ਗਿਆ। ਦੋਹਾਂ ਪਾਸੋਂ ਰਾਤ ਰੁੱਕ-ਰੁੱਕ ਕੇ ਗੋਲੀਬਾਰੀ ਹੁੰਦੀ ਰਹੀ। ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਇਕ ਅੱਤਵਾਦੀ ਮਾਰਿਆ ਜਾ ਚੁੱਕਾ ਹੈ। 

ਸੂਤਰਾਂ ਮੁਤਾਬਕ ਮਿਲਟਰੀ ਇੰਟੈਲੀਜੈਂਸ ਨੂੰ ਇਸ ਇਲਾਕੇ ਵਿਚ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। ਇਸ ਸੂਚਨਾ ਮਗਰੋਂ ਫ਼ੌਜ ਦੀ 2, ਰਾਸ਼ਟਰੀ ਰਾਈਫ਼ਲਜ਼, ਜੰਮੂ-ਕਸ਼ਮੀਰ ਪੁਲਸ ਦੇ ਐੱਸ. ਓ. ਜੀ. ਅਤੇ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੇ ਇੱਥੇ ਤਲਾਸ਼ੀ ਮੁੁਹਿੰਮ ਸ਼ੁਰੂ ਕੀਤੀ। ਫ਼ੌਜ ਦੇ ਸੂਤਰਾਂ ਮੁਤਾਬਕ ਇੱਥੇ ਦੋ ਅੱਤਵਾਦੀ ਦੇ ਲੁੱਕੇ ਹੋਣ ਦੀ ਸੂਚਨਾ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਹੋਈ ਸੀ। 

ਸਰਚ ਆਪਰੇਸ਼ਨ ਦਰਮਿਆਨ ਇਕ ਮਕਾਨ ਵਿਚ ਲੁੱਕੇ ਅੱਤਵਾਦੀਆਂ ਨੇ ਜਵਾਨਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਤੋਂ ਬਾਅਦ ਫ਼ੌਜ ਨੇ ਕਾਊਂਟਰ ਆਪਰੇਸ਼ਨ ਚਲਾਉਂਦੇ ਹੋਏ ਪੂਰਾ ਇਲਾਕਾ ਸੀਲ ਕਰ ਦਿੱਤਾ। ਇਸ ਤੋਂ ਬਾਅਦ ਦੇਰ ਰਾਤ ਮਕਾਨ ’ਚ ਰੁੱਕ-ਰੁੱਕ ਕੇ ਗੋਲੀਬਾਰੀ ਹੁੰਦੀ ਰਹੀ। ਬੁੱਧਵਾਰ ਸਵੇਰੇ ਫ਼ੌਜ ਨੇ ਇਕ ਅੱਤਵਾਦੀ ਨੂੰ ਮਾਰ ਡਿਗਾਇਆ। ਇਲਾਕੇ ’ਚ ਫ਼ੌਜ ਦੀ ਕਾਰਵਾਈ ਜਾਰੀ ਹੈ।


author

Tanu

Content Editor

Related News