ਜੰਮੂ-ਕਸ਼ਮੀਰ ਦੇ ਪੁਲਵਾਮਾ ''ਚ ਸੁਰੱਖਿਆ ਫੋਰਸ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇਕ ਅੱਤਵਾਦੀ ਢੇਰ

04/11/2024 11:25:16 AM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਵੀਰਵਾਰ ਸਵੇਰੇ ਸੁਰੱਖਿਆ ਫੋਰਸ ਅਤੇ ਪੁਲਸ ਦੀ ਸਾਂਝੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਢੇਰ ਹੋ ਗਿਆ। ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਾਲੇ ਪੁਲਵਾਮਾ ਜ਼ਿਲ੍ਹੇ ਦੇ ਫ੍ਰੇਸੀਪੁਰਾ ਇਲਾਕੇ ਵਿਚ ਵੀਰਵਾਰ ਸਵੇਰ ਤੋਂ ਹੀ ਮੁਕਾਬਲਾ ਜਾਰੀ ਹੈ। ਪੁਲਸ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਰਾਜਪੁਰਾ ਇਲਾਕੇ ਦੇ ਫ੍ਰੇਸੀਪੁਰਾ ਪਿੰਡ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅੱਤਵਾਦੀਆਂ ਦੇ ਸੁਰੱਖਿਆ ਫੋਰਸ 'ਤੇ ਗੋਲੀਬਾਰੀ ਕਰਨ ਮਗਰੋਂ ਤਲਾਸ਼ੀ ਮੁਹਿੰਮ ਮੁਕਾਬਲੇ ਵਿਚ ਬਦਲ ਗਈ।

ਦੱਸ ਦੇਈਏ ਕਿ ਆਏ ਦਿਨ ਅੱਤਵਾਦੀ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹਨ ਪਰ ਸੁਰੱਖਿਆ ਫੋਰਸ ਇਸ ਨੂੰ ਨਾਕਾਮ ਕਰ ਦਿੰਦੇ ਹਨ। ਉੜੀ ਸੈਕਟਰ ਵਿਚ ਕੰਟਰੋਲ ਰੇਖਾ 'ਤੇ ਬੀਤੇ ਸ਼ੁੱਕਰਵਾਰ ਨੂੰ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।


Tanu

Content Editor

Related News