ਬੰਗਾਲ ''ਚ ਬੰਬ ਹਮਲੇ ''ਚ ਤ੍ਰਿਣਮੂਲ ਕਾਂਗਰਸ ਦੇ ਇੱਕ ਕਰਮਚਾਰੀ ਦੀ ਮੌਤ, ਦੋ ਜ਼ਖ਼ਮੀ

02/24/2021 2:02:26 AM

ਮੇਦਿਨੀਪੁਰ  (ਪੱਛਮੀ ਬੰਗਾਲ) - ਪੱਛਮੀ ਬੰਗਾਲ ਦੇ ਪੱਛਮੀ ਮੇਦਿਨੀਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਰਾਤ ਬਾਇਕ ਸਵਾਰ ਹਮਲਾਵਰਾਂ ਵੱਲੋਂ ਬੰਬ ਅਤੇ ਗੋਲੀਆਂ ਨਾਲ ਕੀਤੇ ਗਏ ਹਮਲੇ ਵਿੱਚ ਸੂਬੇ ਵਿੱਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ  ਦੇ ਇੱਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲਸ ਨੇ ਦਿੱਤੀ। 

ਨਾਰਾਇਣਗੜ੍ਹ ਪੁਲਸ ਥਾਣਾ ਖੇਤਰ ਅਨੁਸਾਰ ਅਭਿਰਾਮਪੁਰ ਪਿੰਡ ਵਿੱਚ ਸ਼ੌਭਿਕ ਦੋਲੁਈ ਅਤੇ ਤ੍ਰਿਣਮੂਲ ਕਾਂਗਰਸ ਦੇ ਦੋ ਹੋਰ ਕਰਮਚਾਰੀ ਬੈਠੇ ਹੋਏ ਸਨ, ਉਦੋਂ ਲੱਗਭੱਗ ਰਾਤ ਨੌਂ ਵਜੇ ਤਿੰਨ ਵਿਅਕਤੀ ਮੋਟਰਸਾਇਕਲ 'ਤੇ ਆਏ ਅਤੇ ਉਨ੍ਹਾਂ ਵੱਲ ਇੱਕ ਬੰਬ ਸੁੱਟਿਆ। ਪੁਲਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਹਮਲਾਵਰਾਂ ਨੇ ਮੌਕੇ ਤੋਂ ਭੱਜਣ ਤੋਂ ਪਹਿਲਾਂ 24 ਸਾਲ ਦਾ ਦੋਲੁਈ 'ਤੇ ਗੋਲੀਬਾਰੀ ਵੀ ਕੀਤੀ।

ਉਨ੍ਹਾਂ ਕਿਹਾ ਕਿ ਤਿੰਨਾਂ ਨੂੰ ਖਡ਼ਗਪੁਰ ਦੇ ਇੱਕ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਦੋਲੁਈ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਉਥੇ ਹੀ ਦੋ ਹੋਰਾਂ ਨੂੰ ਗੰਭੀਰ ਹਾਲਤ ਵਿੱਚ ਮੇਦਿਨੀਪੁਰ ਮੈਡੀਕਲ ਕਾਲਜ ਅਤੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਤ੍ਰਿਣਮੂਲ ਕਾਂਗਰਸ ਦੇ ਸਥਾਨਕ ਨੇਤਾਵਾਂ ਨੇ ਭਾਜਪਾ 'ਤੇ ਹਮਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ। ਹਾਲਾਂਕਿ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਮਿਤ ਦਾਸ ਨੇ ਦਾਅਵਾ ਕੀਤਾ ਕਿ ਇਹ ਤ੍ਰਿਣਮੂਲ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਨਤੀਜਾ ਹੈ। ਉਸ ਖੇਤਰ ਵਿੱਚ ਤਣਾਅ ਸੀ ਜਿੱਥੇ ਪੁਲਸ ਦੀ ਇੱਕ ਵੱਡੀ ਟੁਕੜੀ ਨੂੰ ਭੇਜਿਆ ਗਿਆ ਹੈ। ਸੂਬੇ ਵਿੱਚ ਅਪ੍ਰੈਲ-ਮਈ ਵਿੱਚ ਵਿਧਾਨਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


Inder Prajapati

Content Editor

Related News