ਸੜਕ ਹਾਦਸੇ ''ਚ ਇਕ ਨੌਜਵਾਨ ਦੀ ਮੌਤ, ਦੋ ਗੰਭੀਰ ਰੂਪ ''ਚ ਜ਼ਖ਼ਮੀ

Wednesday, Sep 25, 2024 - 04:09 PM (IST)

ਸੜਕ ਹਾਦਸੇ ''ਚ ਇਕ ਨੌਜਵਾਨ ਦੀ ਮੌਤ, ਦੋ ਗੰਭੀਰ ਰੂਪ ''ਚ ਜ਼ਖ਼ਮੀ

ਨੋਇਡਾ (ਉੱਤਰ ਪ੍ਰਦੇਸ਼) : ਬੀਟਾ-2 ਥਾਣਾ ਖੇਤਰ 'ਚ ਵਾਪਰੇ ਇਕ ਸੜਕ ਹਾਦਸੇ 'ਚ ਸਕੂਟਰ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਹਾਦਸੇ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਬੀਟਾ-2 ਦੇ ਥਾਣਾ ਇੰਚਾਰਜ ਇੰਸਪੈਕਟਰ ਵਿਦਯੁਤ ਗੋਇਲ ਨੇ ਦੱਸਿਆ ਕਿ ਇਸ ਸਬੰਧ 'ਚ ਬੁਲੰਦਸ਼ਹਿਰ ਜ਼ਿਲ੍ਹੇ ਦੇ ਰਹਿਣ ਵਾਲੇ ਰਿਤੇਸ਼ ਕੁਮਾਰ ਨੇ ਮੰਗਲਵਾਰ ਰਾਤ ਪੁਲਸ ਥਾਣੇ 'ਚ ਰਿਪੋਰਟ ਦਰਜ ਕਰਵਾਈ ਹੈ। 

ਇਹ ਵੀ ਪੜ੍ਹੋ ਕੇਲੇ ਖਾਣ ਦੇ ਸ਼ੌਕੀਨ ਸਾਵਧਾਨ, ਦੇਖੋ ਕਿਵੇਂ ਥੁੱਕ ਲਾ ਵੇਚ ਰਿਹਾ ਸੀ ਕੇਲੇ, ਬਣ ਗਈ ਵੀਡੀਓ

ਗੋਇਲ ਨੇ ਦੱਸਿਆ ਕਿ ਪੀੜਤਾ ਅਨੁਸਾਰ ਉਸ ਦਾ ਭਤੀਜਾ ਅਨੁਜ 23 ਸਤੰਬਰ ਦੀ ਰਾਤ ਨੂੰ ਆਪਣੇ ਦੋ ਦੋਸਤਾਂ ਅਭਿਸ਼ੇਕ ਅਤੇ ਸ਼ਿਵਮ ਨਾਲ ਸਕੂਟੀ 'ਤੇ ਸਵਾਰ ਹੋ ਕੇ ਪਰੀ ਚੌਕ ਵੱਲ ਜਾ ਰਿਹਾ ਸੀ। ਇਸ ਦੌਰਾਨ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਸਕੂਟਰ ਸਵਾਰ ਤਿੰਨੋਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਉਹਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਅਨੁਜ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ 'ਚ ਜ਼ਖਮੀ ਹੋਏ ਦੋ ਨੌਜਵਾਨਾਂ ਦਾ ਇਲਾਜ ਚੱਲ ਰਿਹਾ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਘਟਨਾ ਦੀ ਰਿਪੋਰਟ ਦਰਜ ਕਰਕੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ ਵਿਦਿਆਰਥੀਆਂ ਨੂੰ ਸਰਕਾਰ ਦੇਵੇਗੀ 4 ਲੱਖ ਰੁਪਏ, ਬੱਸ ਕਰਨਾ ਹੋਵੇਗਾ ਇਹ ਕੰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News