ONGC 'ਚ ਨੌਕਰੀ ਦਾ ਸ਼ਾਨਦਾਰ ਮੌਕਾ, ਚਾਹਵਾਨ ਉਮੀਦਵਾਰ ਕਰਨ ਅਪਲਾਈ

Monday, Apr 29, 2024 - 11:48 AM (IST)

ONGC 'ਚ ਨੌਕਰੀ ਦਾ ਸ਼ਾਨਦਾਰ ਮੌਕਾ, ਚਾਹਵਾਨ ਉਮੀਦਵਾਰ ਕਰਨ ਅਪਲਾਈ

ਨਵੀਂ ਦਿੱਲੀ- ਆਇਲ ਐਂਡ ਨੈਚੁਰਲ ਗੈਸ ਕਾਰਪੋਰੇਸ਼ਨ (ONGC) ਵਿਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਇਸ ਲਈ ONGC ਆਸਾਮ ਨੇ ਜੂਨੀਅਰ/ਐਸੋਸੀਏਟ ਸਲਾਹਕਾਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੇ ਇੱਛੁਕ ਅਤੇ ਯੋਗ ਹਨ, ਉਹ ONGC ਦੀ ਅਧਿਕਾਰਤ ਵੈੱਬਸਾਈਟ http://ongcindia.com 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ONGC ਦੀ ਇਸ ਭਰਤੀ ਰਾਹੀਂ ਕੁੱਲ 28 ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਕੋਈ ਵੀ ਉਮੀਦਵਾਰ ਜੋ ONGC ਵਿਚ ਨੌਕਰੀ ਪ੍ਰਾਪਤ ਕਰਨਾ ਚਾਹੁੰਦਾ ਹੈ, 10 ਮਈ ਤੋਂ ਪਹਿਲਾਂ ਅਪਲਾਈ ਕਰ ਸਕਦਾ ਹੈ।

ਆਸਾਮੀਆਂ ਦਾ ਵੇਰਵਾ

ਇਸ ਭਰਤੀ ਮੁਹਿੰਮ ਜ਼ਰੀਏ ONGC ਆਸਾਮ ਐਸੇਟ ਦਾ ਉਦੇਸ਼ ਉਤਪਾਦਨ, ਡ੍ਰਿਲਿੰਗ ਅਤੇ ਮਕੈਨੀਕਲ ਵਿਸ਼ਿਆਂ ਵਿਚ ਜੂਨੀਅਰ ਅਤੇ ਐਸੋਸੀਏਟ ਸਲਾਹਕਾਰ ਦੀਆਂ ਅਸਾਮੀਆਂ ਨੂੰ ਭਰਨਾ ਹੈ। ਇਸ ਭਰਤੀ ਰਾਹੀਂ ਕੁੱਲ 28 ਅਸਾਮੀਆਂ ਭਰੀਆਂ ਜਾਣਗੀਆਂ।

ਉਮਰ ਹੱਦ

ਸਾਰੇ ਉਮੀਦਵਾਰ ਜੋ ONGC ਦੀ ਇਸ ਭਰਤੀ ਪ੍ਰਕਿਰਿਆ ਰਾਹੀਂ ਅਪਲਾਈ ਕਰ ਰਹੇ ਹਨ, ਉਨ੍ਹਾਂ ਦੀ ਉਮਰ ਹੱਦ 63 ਸਾਲ ਦੇ ਅੰਦਰ ਹੋਣੀ ਚਾਹੀਦੀ ਹੈ। ਤਦ ਹੀ ਉਹ ਅਪਲਾਈ ਕਰਨ ਦੇ ਯੋਗ ਹੋਣਗੇ।

ਯੋਗਤਾ

ਕੋਈ ਵੀ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦਾ ਹੈ, ਉਸ ਕੋਲ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ ਸੰਬੰਧਿਤ ਯੋਗਤਾ ਹੋਣੀ ਚਾਹੀਦੀ ਹੈ।

ਇੰਝ ਹੋਵੇਗੀ ਚੋਣ

ਜੂਨੀਅਰ/ਐਸੋਸੀਏਟ ਕੰਸਲਟੈਂਟ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਉਨ੍ਹਾਂ ਦੀ ਯੋਗਤਾ ਅਤੇ ਤਜ਼ਰਬੇ ਦੇ ਆਧਾਰ 'ਤੇ ਕੀਤੀ ਜਾਵੇਗੀ। ਚੋਣ ਪ੍ਰਕਿਰਿਆ ਵਿਚ ਇਹ ਯਕੀਨੀ ਬਣਾਉਣ ਲਈ ਅਰਜ਼ੀਆਂ ਦੀ ਸਮੀਖਿਆ ਕਰਨਾ ਸ਼ਾਮਲ ਹੁੰਦਾ ਹੈ ਕਿ ਉਮੀਦਵਾਰ ਦਿੱਤੇ ਮਾਪਦੰਡਾਂ ਨੂੰ ਪੂਰਾ ਕਰਦਾ ਹੈ। ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਫਿਰ ਪ੍ਰੀਖਿਆ ਦੇ ਵੇਰਵਿਆਂ ਅਤੇ ਤਾਰੀਖ਼ ਅਤੇ ਸਥਾਨ ਸਮੇਤ ਨਿੱਜੀ ਗੱਲਬਾਤ ਬਾਰੇ ਈਮੇਲ ਰਾਹੀਂ ਸੂਚਿਤ ਕੀਤਾ ਜਾਵੇਗਾ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

Tanu

Content Editor

Related News