ਮੱਧ ਪ੍ਰਦੇਸ਼ ''ਚ ਰਾਸ਼ਨ ਦੀਆਂ ਦੁਕਾਨਾਂ ''ਤੇ ਮਿਲਣਗੇ 2 ਰੁਪਏ ਕਿਲੋ ਪਿਆਜ਼

06/13/2017 3:00:45 AM

ਭੋਪਾਲ— ਪਿਆਜ਼ ਦੀ ਬੰਪਰ ਪੈਦਾਵਾਰ ਨੂੰ ਵੇਖਦੇ ਹੋਏ ਮੱਧ ਪ੍ਰਦੇਸ਼ ਸਰਕਾਰ ਕਿਸਾਨਾਂ ਕੋਲੋਂ ਇਸਨੂੰ 8 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਖਰੀਦੇਗੀ ਅਤੇ ਜਨਤਕ ਵੰਡ ਪ੍ਰਣਾਲੀ ਅਧੀਨ ਚੱਲ ਰਹੀਆਂ ਰਾਸ਼ਨ ਦੀਆਂ ਦੁਕਾਨਾਂ ਤੋਂ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਗਰੀਬਾਂ ਨੂੰ ਵੇਚੇਗੀ।
ਮੱਧ ਪ੍ਰਦੇਸ਼ ਜਨਸੰਪਰਕ ਵਿਭਾਗ ਦੇ ਇਕ ਅਧਿਕਾਰੀ ਨੇ ਸੋਮਵਾਰ ਇਥੇ ਦੱਸਿਆ ਕਿ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੱਖ-ਵੱਖ ਮੰਤਰਾਲਿਆਂ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਕਰ ਕੇ ਇਸ ਸੰਬੰਧੀ ਗੱਲਬਾਤ ਕੀਤੀ।


Related News