Online Gaming ਦੀਆਂ 1097 ਸਾਈਟਾਂ ਕੀਤੀਆਂ ਜਾ ਚੁੱਕੀਆਂ ਹਨ ਬੰਦ
Wednesday, Mar 19, 2025 - 05:54 PM (IST)

ਨਵੀਂ ਦਿੱਲੀ- ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੁੱਧਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਸਰਕਾਰ ਆਨਲਾਈਨ ਗੇਮਿੰਗ ਦੀ ਸਮੱਸਿਆ ਨੂੰ ਲੈ ਕੇ ਗੰਭੀਰ ਹੈ ਅਤੇ 1097 ਗੇਮਿੰਗ ਸਾਈਟਾਂ ਬੰਦ ਕੀਤੀਆਂ ਜਾ ਚੁੱਕੀਆਂ ਹਨ। ਸ਼੍ਰੀ ਵੈਸ਼ਨਵ ਨੇ ਪ੍ਰਸ਼ਨ ਕਾਲ 'ਚ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਸੂਬਾ ਸਰਕਾਰਾਂ ਨਾਲ ਤਾਲਮੇਲ ਨਾਲ ਆਨਲਾਈਨ ਗੇਮਿੰਗ ਅਤੇ ਸਾਈਬਰ ਕ੍ਰਾਈਮ 'ਤੇ ਰੋਕ ਲਗਾਉਣ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਪ੍ਰਬੰਧਾਂ ਦੇ ਅਨੁਰੂਪ ਸੂਬਾ ਸਰਕਾਰਾਂ ਨਾਲ ਮਿਲ ਕੇ ਇਸ ਸਮੱਸਿਆ ਨਾਲ ਨਜਿੱਠਣ ਲਈ ਤੇਜ਼ੀ ਨਾਲ ਕੰਮ ਕਰਾਂਗੇ। ਕੇਂਦਰ ਸਰਕਾਰ ਸੂਬਾ ਸਰਕਾਰਾਂ ਨਾਲ ਮਿਲ ਕੇ ਇਸ 'ਤੇ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਨਿਯਮਨ ਇਕਾਈ ਬਿਹਤਰ ਕੰਮ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਗੇਮਿੰਗ ਦੇ ਚੰਗੁਲ ਤੋਂ ਲੋਕਾਂ ਨੂੰ ਖਾਸ ਕਰ ਕੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਦੇ ਅਧੀਨ 1097 ਆਨਲਾਈਨ ਗੇਮਿੰਗ ਸਾਈਟਾਂ ਬੰਦ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਆਨਲਾਈਨ ਗੇਮਿੰਗ ਦੇ ਗਲਤ ਪ੍ਰਭਾਵਾਂ ਅਤੇ ਸਾਈਬਰ ਕ੍ਰਾਈਮ ਨੂੰ ਲੈ ਕੇ ਲੋਕ ਜਾਗਰੂਕ ਹੋ ਰਹੇ ਹਨ। ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਸਾਈਬਰ ਕ੍ਰਾਈਮ ਨੂੰ ਲੈ ਕੇ ਸਮਾਜ 'ਚ ਜਾਗਰੂਕਤਾ ਵਧ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8