ਸ੍ਰੀ ਕਰਤਾਰਪੁਰ ਸਾਹਿਬ ਲਈ ਗ੍ਰਹਿ ਮੰਤਰਾਲਾ ਦੀ ਵੈੱਬਸਾਈਟ ’ਤੇ ਆਨਲਾਈਨ ਕਰੋ ਰਜਿਸਟ੍ਰੇਸ਼ਨ
Thursday, Nov 18, 2021 - 01:08 PM (IST)
ਨਵੀਂ ਦਿੱਲੀ— ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੇਂਦਰੀ ਗ੍ਰਹਿ ਮੰਤਰਾਲਾ ਦੀ ਵੈੱਬਸਾਈਟ ’ਤੇ ਬੁੱਧਵਾਰ ਤੋਂ ਯਾਨੀ ਕਿ 17 ਨਵੰਬਰ ਤੋਂ ਹੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੰਗਲਵਾਰ ਨੂੰ ਅਹਿਮ ਫ਼ੈਸਲਾ ਲੈਂਦੇ ਹੋਏ ਬੁੱਧਵਾਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਲਈ ਲਾਂਘਾ ਖੋਲ੍ਹਣ ਦਾ ਫ਼ੈਸਲਾ ਕੀਤਾ ਸੀ। ਕਰਤਾਰਪੁਰ ਸਾਹਿਬ ਲਾਂਘੇ ਜ਼ਰੀਏ ਯਾਤਰਾ ਨੂੰ ਮੌਜੂਦਾ ਪ੍ਰਕਿਰਿਆਵਾਂ ਅਤੇ ਕੋਵਿਡ ਪ੍ਰੋਟੋਕਾਲ ਮੁਤਾਬਕ ਆਸਾਨ ਬਣਾਇਆ ਜਾਵੇਗਾ।
ਦਰਬਾਰ ਸਾਹਿਬ, ਪਾਕਿਸਤਾਨ ਦੇ ਜਾਣ ਦੇ ਇੱਛੁਕ ਲੋਕ https://prakashpurb550.mha.gov.in/kpr/ ’ਤੇ ਲਾਗ ਇਨ ਕਰ ਕੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਇਹ ਵੀ ਪੜ੍ਹੋ: ਸੰਗਤ ਦੀਆਂ ਅਰਦਾਸਾਂ ਹੋਈਆਂ ਕਬੂਲ, ਕਰਤਾਰਪੁਰ ਸਾਹਿਬ ਦੀ ਯਾਤਰਾ ’ਤੇ ਜਾਣ ਲਈ ਅੱਜ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
ਸੰਗਤਾਂ ਨੂੰ ਯਾਤਰਾ ਲਈ ਗ੍ਰਹਿ ਮੰਤਰਾਲਾ ਦੀ ਵੈੱਬਸਾਈਟ ’ਤੇ ਜਾ ਕੇ ਰਜਿਸਟ੍ਰੇਸ਼ਨ ਕਰਾਉਣੀ ਹੋਵੇਗੀ ਅਤੇ ਇਸ ਨਾਲ ਜੁੜੀਆਂ ਸਾਰੀਆਂ ਜਾਣਕਾਰੀਆਂ ਪੂਰੀਆਂ ਕਰਨੀਆਂ ਹੋਣਗੀਆਂ। ਕੋਵਿਡ ਮਹਾਮਾਰੀ ਕਾਰਨ 16 ਮਾਰਚ 2020 ਨੂੰ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਲਾਂਘਾ, ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ। ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਪੰਜਾਬ ਵਿਚ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ।
ਇਹ ਵੀ ਪੜ੍ਹੋ: ਕਰਤਾਰਪੁਰ ਸਾਹਿਬ ਜਾਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਿਵੇਂ ਹੋਵੇਗਾ ਅਪਲਾਈ