ਸਿਰਫ 2 ਗੱਡੀਆਂ ’ਚ ਨਿਕਲਿਆ PM ਮੋਦੀ ਦਾ ਕਾਫਲਾ, ਕਈ ਮੁੱਖ ਮੰਤਰੀਆਂ ਨੇ ਵੀ ਕੀਤਾ ਅਮਲ

Thursday, May 14, 2026 - 09:03 AM (IST)

ਸਿਰਫ 2 ਗੱਡੀਆਂ ’ਚ ਨਿਕਲਿਆ PM ਮੋਦੀ ਦਾ ਕਾਫਲਾ, ਕਈ ਮੁੱਖ ਮੰਤਰੀਆਂ ਨੇ ਵੀ ਕੀਤਾ ਅਮਲ

ਨਵੀਂ ਦਿੱਲੀ (ਏਜੰਸੀਆਂ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਟਰੋਲ ਅਤੇ ਡੀਜ਼ਲ ਬਚਾਉਣ ਦੀ ਅਪੀਲ ਦੇਸ਼ ਵਾਸੀਆਂ ਨੂੰ ਕੀਤੀ ਸੀ। ਇਸ ਨੂੰ ਲੈ ਕੇ ਚਰਚਾਵਾਂ ਤੇਜ਼ ਹਨ ਅਤੇ ਇਸ ਦੌਰਾਨ ਉਨ੍ਹਾਂ ਖੁਦ ਵੀ ਇਸ ’ਤੇ ਅਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਅੱਜ ਆਪਣੇ ਘਰ ਤੋਂ ਸਿਰਫ ਦੋ ਗੱਡੀਆਂ ਦੇ ਨਾਲ ਹੀ ਨਿਕਲੇ। ਇਸ ਤਰ੍ਹਾਂ ਅਪੀਲ ਕਰਨ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਬਚਾਉਣ ਦੀ ਦਿਸ਼ਾ ’ਚ PM ਨੇ ਖੁਦ ਮਿਸਾਲ ਕਾਇਮ ਕਰ ਕੇ ਸੰਦੇਸ਼ ਦਿੱਤਾ ਹੈ। ਇਕ ਗੱਡੀ ’ਚ ਉਹ ਖੁਦ ਨਿਕਲੇ ਤਾਂ ਉੱਥੇ ਹੀ ਦੂਜੀ ਗੱਡੀ ’ਚ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਐੱਸ. ਪੀ. ਜੀ. ਦੇ ਲੋਕ ਸਵਾਰ ਸਨ। ਉਹ ਇਨ੍ਹਾਂ ਦੋ ਗੱਡੀਆਂ ਦੇ ਕਾਫਲੇ ’ਚ ਸਵਾਰ ਹੋ ਕੇ ਕੇਂਦਰੀ ਕੈਬਨਿਟ ਦੀ ਮੀਟਿੰਗ ’ਚ ਪੁੱਜੇ ਸਨ। 

ਇਹ ਵੀ ਪੜ੍ਹੋ - ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ 'ਚ ਲਾਗੂ ਹੋਏ ਰੇਟ

ਪ੍ਰਧਾਨ ਮੰਤਰੀ ਦੇ ਸੱਦੇ ਤੋਂ ਬਾਅਦ ਕਈ ਭਾਜਪਾ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਵੀ ਇਸੇ ਤਰ੍ਹਾਂ ਦਾ ਕਦਮ ਚੁੱਕਿਆ ਹੈ ਅਤੇ ਆਪਣੇ ਕਾਫਲੇ ਦੀਆਂ ਗੱਡੀਆਂ ਦੀ ਗਿਣਤੀ ਘੱਟ ਕਰ ਦਿੱਤੀ ਹੈ। ਸੂਤਰਾਂ ਅਨੁਸਾਰ, ਹੈਦਰਾਬਾਦ ’ਚ ਐਤਵਾਰ ਨੂੰ ਸਰੋਤਾਂ ਦੀ ਵਰਤੋਂ ’ਚ ਬੱਚਤ ਸਬੰਧੀ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਤੁਰੰਤ ਬਾਅਦ ਗੁਜਰਾਤ ਅਤੇ ਆਸਾਮ ’ਚ ਉਨ੍ਹਾਂ ਦੇ ਕਾਫਲੇ ’ਚ ਕਾਰਾਂ ਦੀ ਗਿਣਤੀ ਨੂੰ ਘੱਟ ਕਰ ਦਿੱਤਾ ਗਿਆ। ਸੂਤਰਾਂ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਜਿੱਥੇ ਸੰਭਵ ਹੋਵੇ, ਬਿਨਾਂ ਨਵੇਂ ਵਾਹਨ ਖਰੀਦੇ ਆਪਣੇ ਕਾਫਲੇ ’ਚ ਇਲੈਕਟ੍ਰਿਕ ਵਾਹਨਾਂ ਨੂੰ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਮੁੱਖ ਮੰਤਰੀ ਯੋਗੀ ਨੇ ਵੀ ਅੱਧੀ ਕੀਤੀ ਕਾਫਲੇ ਦੀ ਗਿਣਤੀ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਆਪਣੇ ਅਤੇ ਸੂਬੇ ਦੇ ਮੰਤਰੀਆਂ ਦੇ ਕਾਫਲੇ ’ਚ ਚੱਲਣ ਵਾਲੇ ਵਾਹਨਾਂ ਦੀ ਗਿਣਤੀ ਤੁਰੰਤ ਅੱਧੀ ਕਰਨ ਦਾ ਹੁਕਮ ਦਿੱਤਾ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਵੀ ਆਪਣੇ ਕਾਫਲੇ ’ਚ ਵਾਹਨਾਂ ਦੀ ਗਿਣਤੀ ਘਟਾ ਦਿੱਤੀ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀ ਮੰਤਰੀਆਂ, ਵਿਧਾਇਕਾਂ ਅਤੇ ਹੋਰ ਜਨ-ਪ੍ਰਤੀਨਿਧੀਆਂ ਵੱਲੋਂ ਵਰਤੋਂ ਕੀਤੇ ਜਾਣ ਵਾਲੇ ਸਰਕਾਰੀ ਵਾਹਨਾਂ ਦੀ ਗਿਣਤੀ ’ਚ ਕਮੀ ਲਿਆਉਣ ਦਾ ਹੁਕਮ ਦਿੱਤਾ ਹੈ। 

ਹੋਰ ਮੰਤਰੀਆਂ ਨੇ ਵੀ ਕਾਫਲੇ ਨੂੰ ਕੀਤਾ ਛੋਟਾ 
ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਢਾ ਨੇ ਵੀ ਆਪਣੇ ਕਾਫਲੇ ’ਚ ਗੱਡੀਆਂ ਦੀ ਗਿਣਤੀ ਅੱਧੀ ਕਰ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਨੇ ਸਾਰੇ ਮੰਤਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰੀ ਯਾਤਰਾ ਲਈ ਜਹਾਜ਼ ਦੀ ਵਰਤੋਂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਦਵਿੰਦਰ ਫੜਨਵੀਸ ਤੋਂ ਇਜਾਜ਼ਤ ਲੈਣ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੇ ਐਲਾਨ ਕੀਤਾ ਹੈ ਕਿ ਉਹ ਗੁਜਰਾਤ ’ਚ ਹੈਲੀਕਾਪਟਰ ਅਤੇ ਜਹਾਜ਼ਾਂ ’ਚ ਯਾਤਰਾ ਕਰਨ ਦੀ ਬਜਾਏ ਟ੍ਰੇਨਾਂ, ਬੱਸਾਂ ਤੇ ਜਨਤਕ ਟ੍ਰਾਂਸਪੋਰਟ ਦੇ ਸਾਧਨਾਂ ਨਾਲ ਯਾਤਰਾ ਕਰਨਗੇ ਅਤੇ ਈਂਧਨ ਦੀ ਬੱਚਤ ਲਈ ਉਨ੍ਹਾਂ ਦੇ ਸਰਕਾਰੀ ਵਾਹਨਾਂ ਦੇ ਕਾਫਲੇ ਨੂੰ ਵੀ ਛੋਟਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ - ਸ਼ਰਾਬ ਦੇ 717 ਠੇਕੇ ਹੋਣਗੇ ਬੰਦ, ਸਕੂਲਾਂ-ਮੰਦਰਾਂ ਨੇੜੇ ਨਹੀਂ ਵਿਕੇਗੀ ਦਾਰੂ, CM ਵਿਜੇ ਦਾ ਵੱਡਾ ਐਕਸ਼ਨ

ਬਿਹਾਰ ਦੇ ਤਿੰਨ ਮੰਤਰੀਆਂ ਨੇ ਪੇਸ਼ ਕੀਤੀ ਮਿਸਾਲ, ਇਕ ਹੀ ਵਾਹਨ ’ਚ ਮਹੁਆ ਰਵਾਨਾ ਹੋਏ
ਪ੍ਰਧਾਨ ਮੰਤਰੀ ਦੀ ਅਪੀਲ ਦੇ ਮੱਦੇਨਜ਼ਰ ਬੁੱਧਵਾਰ ਨੂੰ ਬਿਹਾਰ ਸਰਕਾਰ ਦੇ ਤਿੰਨ ਮੰਤਰੀਆਂ ਨੇ ਮਹੁਆ ’ਚ ਆਯੋਜਿਤ ਇਕ ਪ੍ਰੋਗਰਾਮ ’ਚ ਜਾਣ ਲਈ ਇਕ ਹੀ ਵਾਹਨ ਦੀ ਵਰਤੋਂ ਕਰ ਕੇ ਦੇਸ਼ ਪ੍ਰਤੀ ਆਪਣੀ ਇਕਜੁੱਟਤਾ ਅਤੇ ਸੋਮਿਆਂ ਦੀ ਵਰਤੋਂ ’ਚ ਕਿਫਾਇਤ ਦਾ ਸੰਦੇਸ਼ ਦਿੱਤਾ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪੈਟਰੋਲ ਅਤੇ ਡੀਜ਼ਲ ਦੀ ਵਰਤੋਂ ’ਚ ਕਮੀ ਲਿਆਉਣ ਦੀ ਅਪੀਲ ਦੇ ਮੱਦੇਨਜ਼ਰ ਆਪਣੇ ਕਾਫਲੇ ’ਚ ਵਾਹਨਾਂ ਦੀ ਗਿਣਤੀ ਘਟਾਉਣ ਸਮੇਤ ਕਈ ਅਹਿਮ ਫੈਸਲੇ ਲਏ।

ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਨੇ ਮੈਟਰੋ ’ਚ ਕੀਤਾ ਸਫ਼ਰ
ਦਿੱਲੀ ਦੇ ਸੈਰ-ਸਪਾਟਾ ਮੰਤਰੀ ਕਪਿਲ ਮਿਸ਼ਰਾ ਨੇ ਬੁੱਧਵਾਰ ਨੂੰ ਮੈਟਰੋ ’ਚ ਯਾਤਰਾ ਕੀਤੀ। ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਹੁਣ ਸਿਰਫ ਜਨਤਕ ਟ੍ਰਾਂਸਪੋਰਟ ਦੀ ਵਰਤੋਂ ਕਰਨਗੇ ਜਾਂ ਲੋੜ ਪੈਣ ’ਤੇ ਸਿਰਫ ਇਕ ਸਰਕਾਰੀ ਵਾਹਨ ਦੀ ਵਰਤੋਂ ਕਰਨਗੇ।

ਇਹ ਵੀ ਪੜ੍ਹੋ - Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ Alert

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News